ਚੰਡੀਗੜ੍ਹ: ਭਾਈ ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਅੰਮ੍ਰਿਤਪਾਲ ਸਿੰਘ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਇਆ ਹੈ।
ਆਨੰਦ ਕਾਰਜ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਵਿਆਹ ਸਾਦੇ ਢੰਗ ਨਾਲ ਹੀ ਹੋਣੇ ਚਾਹੀਦੇ ਹਨ, ਤਾਂ ਜੋ ਦੋਵਾਂ ਪਰਿਵਾਰਾਂ ਉਤੇ ਵਿੱਤੀ ਬੋਝ ਨਾ ਪਵੇ। ਉਨ੍ਹਾਂ ਨੂੰ ਜਦੋਂ ਵਿਆਹ ਤੋਂ ਬਾਅਦ ਵਿਦੇਸ਼ ਜਾਣ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਸਿੰਘਣੀ ਇਥੇ ਹੀ ਰਹਿਣਗੇ।
ਉਨ੍ਹਾਂ ਕਿਹਾ ਕਿ ਸਾਲ ਤੋਂ ਵਿਆਹ ਦੀ ਗੱਲ ਚਲ ਰਹੀ ਸੀ।ਵਿਆਹ ‘ਚ ਉਨ੍ਹਾਂ ਦੇ ਕਰੀਬੀ ਹੀ ਸ਼ਾਮਿਲ ਸਨ।