ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾ ਕੇ ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਪਰਿਵਾਰ ਦੇ ਸਿਰਫ਼ 5 ਲੋਕ ਹੀ ਕਰ ਸਕਦੇ ਮੁਲਾਕਾਤ

Global Team
1 Min Read

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਹ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ। ਅੰਮ੍ਰਿਤਪਾਲ ਸਿੰਘ ਸੰਸਦ ਭਵਨ ਪਹੁੰਚ ਗਏ ਹਨ। ਉਹਨਾਂ ਨੇ ਕਾਲੀ ਪੈਂਟ ਤੇ ਸੰਤਰੀ ਰੰਗ ਦੀ ਦਸਤਾਰ ਸਜਾਈ ਹੈ।

ਅੰਮ੍ਰਿਤਪਾਲ ਦੀ ਸੁਰੱਖਿਆ ਦੀ ਸਾਰੀ ਜ਼ਿੰਮੇਵਾਰੀ ਅੰਮ੍ਰਿਤਸਰ ਪੁਲੀਸ ਨੂੰ ਦਿੱਤੀ ਗਈ ਹੈ। ਐਸਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਕਰੀਬ 8 ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ।

ਅੰਮ੍ਰਿਤਪਾਲ ਦੇ ਸੰਸਦ ਭਵਨ ਪਹੁੰਚਣ ਤੋਂ ਬਾਅਦ ਦਿੱਲੀ ਪੁਲਿਸ ਉਸਦੇ ਪਰਿਵਾਰ ਕੋਲ ਪਹੁੰਚ ਗਈ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਗੁਰਦੁਆਰਾ ਰਕਾਬਗੰਜ ਦਿੱਲੀ ਵਿਖੇ ਰਹਿ ਰਹੇ ਹਨ। ਇੱਥੋਂ ਕਰੀਬ 6 ਵਿਅਕਤੀਆਂ ਨੂੰ ਪੁਲਿਸ ਸੁਰੱਖਿਆ ਹੇਠ ਅੰਮ੍ਰਿਤਪਾਲ ਨੂੰ ਮਿਲਣ ਲਈ ਲਿਜਾਇਆ ਜਾਵੇਗਾ। ਹਾਲਾਂਕਿ ਉਨ੍ਹਾਂ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਹੁੰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

Share This Article
Leave a Comment