ਮਰਹੂਮ ਅਦਾਕਾਰ ਦੀਪ ਸਿੱਧੂ ਬਾਰੇ ਭਾਈ ਅੰਮ੍ਰਿਤਪਾਲ ਸਿੰਘ ਨੇ ਦਿੱਤਾ ਵੱਡਾ ਬਿਆਨ

Rajneet Kaur
3 Min Read

ਨਿਊਜ਼ ਡੈਸਕ: ਦੀਪ ਸਿੱਧੂ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ ਨੂੰ ਅੱਜ ਇੱਕ ਸਾਲ ਪੂਰਾ ਹੋ ਚੁੱਕਿਆ ਹੈ।  ਅੱਜ ਦੇ ਦਿਨ ਯਾਨੀ ਕਿ  15 ਫਰਵਰੀ ਨੂੰ ਹਰਿਆਣਾ-ਦਿੱਲੀ ਸਰਹੱਦ ‘ਤੇ ਸੋਨੀਪਤ ਨੇੜੇ ਸੜਕ ਹਾਦਸੇ ‘ਚ ਅਦਾਕਾਰ ਦੀਪ ਸਿੱਧੂ ਦੀ ਮੌਤ ਹੋ ਗਈ ਸੀ।ਦੀਪ ਸਿੱਧੂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਵੇਰੇ 10 ਵਜੇ ਤੋਂ ਬਾਅਦ ਭੋਗ ਪਾਏ ਗਏ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਸਿਮਰਨਜੀਤ ਸਿੰਘ ਮਾਨ, ਬਾਬਾ ਮੋਰਾਂਵਾਲੀ, ਲੱਖਾ ਸਿਧਾਣਾ ਵੀ ਇਸਦਾ ਹਿੱਸਾ ਬਣੇ।  ਅੱਜ ਜਗਰਾਉਂ ਵਿੱਚ ਦੀਪ ਸਿੱਧੂ ਦੀ ਯਾਦਗਾਰ ਬਣਾਈ ਜਾ ਰਹੀ ਹੈ।

ਦਸ ਦਈਏ ਕਿ ਇੱਕ ਹਫ਼ਤਾ ਪਹਿਲਾਂ ਦੀਪ ਦੀ ਮਹਿਲਾ ਦੋਸਤ ਰੀਨਾ ਰਾਏ ਨੇ ਦਾਅਵਾ ਕੀਤਾ ਸੀ ਕਿ ਦੀਪ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਉਸ ਨੂੰ ਕਿਸੇ ਸਾਜ਼ਿਸ਼ ਤਹਿਤ ਨਹੀਂ ਮਾਰਿਆ ਗਿਆ। ਗਰਲਫਰੈਂਡ ਰੀਨਾ ਰਾਏ ਨੇ ਵੀ ਅੱਜ ਸੋਸ਼ਲ ਮੀਡੀਆ ‘ਤੇ ਦੀਪ ਸਿੱਧੂ ਨੂੰ ਯਾਦ ਕਰਦਿਆਂ ਇੱਕ ਪੋਸਟ ਪਾਈ ਹੈ।

ਇਸਦੇ ਨਾਲ ਹੀ  ਭਾਈ  ਅੰਮ੍ਰਿਤਪਾਲ ਸਿੰਘ ਨੇ ਦੀਪ ਦੀ ਗਰਲਫ੍ਰੈਂਡ ਦੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ। ਉਨ੍ਹਾਂ ਕਿਹਾ ਕਿ ਹਿੰਦੁਸਤਾਨ ਦੀ ਹਕੂਮਤ ਨੇ ਧੋਖੇ ਨਾਲ ਦੀਪ ਸਿੱਧੂ ਨੂੰ ਸ਼ਹੀਦ ਸ਼ਹੀਦ ਕਰਵਾਇਆ ਹੈ। ਇਸ ਸਾਜ਼ਿਸ਼ ਨੂੰ ਹਾਦਸੇ ਦੀ ਸ਼ਕਲ ਦਿੱਤੀ ਗਈ ਹੈ। ਇਸਦੇ ਨਾਲ ਹੀ ਦੱਸ ਦੇਈਏ ਕਿ ਇਸ ਸਮਾਗਮ ਵਿੱਚ ਦੀਪ ਸਿੱਧੂ ਦੇ ਐਕਸੀਡੈਂਟ ਵਾਲੀ ਸਕੋਰਪੀਓ ਗੱਡੀ ਵੀ ਰੱਖੀ ਗਈ।

ਦੱਸ ਦੇਈਏ ਕਿ ਹਾਦਸੇ ਵੇਲੇ ਦੀਪ ਸਿੱਧੂ ਦੇ ਨਾਲ ਕਾਰ ‘ਚ ਮੌਜੂਦ ਉਸ ਦੀ ਗਰਲਫ੍ਰੈਂਡ ਰੀਨਾ ਰਾਏ ਨੇ ਕਈ ਖੁਲਾਸੇ ਕੀਤੇ ਹਨ। ਰੀਨਾ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਦੀਪ ਸਿੱਧੂ ਦੀ ਪਤਨੀ ਅਤੇ ਪਰਿਵਾਰ ‘ਤੇ ਕਈ ਗੰਭੀਰ ਦੋਸ਼ ਲਗਾਏ ਸਨ। ਰੀਨਾ ਰਾਏ ਨੇ ਕਿਹਾ ਕਿ ਜਿਸ ਹਾਦਸੇ ਵਿੱਚ ਦੀਪ ਸਿੱਧੂ ਦੀ ਮੌਤ ਹੋਈ ਹੈ, ਉਸ ਵਿੱਚ ਕਿਸੇ ਕਿਸਮ ਦੀ ਕੋਈ ਸਾਜ਼ਿਸ਼ ਨਹੀਂ ਸੀ। ਦੀਪ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਹਾਦਸੇ ਪਿੱਛੇ ਸਾਜ਼ਿਸ਼ ਦਾ ਨਾਂ ਦੇ ਕੇ ਗੁੰਮਰਾਹ ਕੀਤਾ ਗਿਆ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment