ਨਿਊਜ਼ ਡੈਸ਼ਕ: ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਨੂੰ ਲੈ ਕੇ ਕੁੱਝ ਮੀਡੀਆ ਅਦਾਰਿਆਂ ਵੱਲੋਂ ਖ਼ਬਰਾਂ ਚਲਾਈਆਂ ਜਾ ਰਹੀਆਂ ਹਨ ਕਿ ਉਹਨਾਂ ਨੂੰ ਆਰਜ਼ੀ ਤੌਰ ‘ਤੇ ਰਾਹਤ ਮਿਲੀ ਹੈ ਕਿ ਉਹ ਸਾਂਸਦ ਮੈ਼ਬਰ ਵਜੋ ਸਹੁੰ ਚੁੱਕਣ ਲਈ ਬਾਹਰ ਆ ਸਕਦੇ ਹਨ। ਪਰ ਅੰਮ੍ਰਿਤਪਾਲ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਦੀ ਖ਼ਬਰ ਹਾਲੇ ਤੱਕ ਉਹਨਾਂ ਤੋਂ ਨਹੀਂ ਆਈ ਕਿਸੇ ਵੀ ਅਫ਼ਸਰ ਜਾਂ ਸਰਕਾਰ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ।
ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਕੌਮੀ ਜਾਂਚ ਏਜੰਸੀ ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਅਜੇ ਤੱਕ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ।
ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅੱਤਵਾਦ ਵਿਰੋਧੀ ਏਜੰਸੀ NIA ਨੇ ਜੇਲ ‘ਚ ਬੰਦ ਕਸ਼ਮੀਰ ਦੇ ਨੇਤਾ ਇੰਜੀਨੀਅਰ ਸ਼ੇਖ ਅਬਦੁਲ ਰਾਸ਼ਿਦ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਇਸ ਮਾਮਲੇ ‘ਚ ਦਿੱਲੀ ਦੀ ਇੱਕ ਅਦਾਲਤ ਦੇ ਅੰਤਿਮ ਫੈਸਲੇ ਦਾ ਇੰਤਜ਼ਾਰ ਹੈ, ਜੋ ਭਲਕੇ ਉਨ੍ਹਾਂ ਦੇ ਸਹੁੰ ਚੁੱਕਣ ਦੀਆਂ ਸ਼ਰਤਾਂ ‘ਤੇ ਫੈਸਲਾ ਸੁਣਾਏਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।