ਖਡੂਰ ਸਾਹਿਬ: ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਵੱਡੇ ਫਰਕ ਨਾਲ ਅੱਗੇ ਚੱਲ ਰਿਹਾ ਹੈ। ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਉਹ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਹਨ।
ਅੰਮ੍ਰਿਤਪਾਲ ਸਿੰਘ 74,099 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਵਾਲੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ਼ੁਰੂਆਤੀ ਰੁਝਾਨਾਂ ਵਿੱਚ ਵੱਡੇ ਫਰਕ ਨਾਲ ਲੀਡ ਹਾਸਲ ਕੀਤੀ ਹੈ।
01:15 PM