ਨਿਊਜ਼ ਡੈਸਕ: ਕਮਲ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਹਾਸਿਲ ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਭਾਬੀ ਦੇ ਕਤਲ ਮਾਮਲੇ ‘ਚ ਨਾਮਜ਼ਦ ਮਹਿਰੋਂ ਨੂੰ ਯੂਏਈ ਵਿਚ ਹਿਰਾਸਤ ਵਿਚ ਲਿਆ ਗਿਆ ਹੈ। ਸੂਤਰਾਂ ਮੁਤਾਬਕ ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ ‘ਤੇ ਅੰਮ੍ਰਿਤਪਾਲ ਨੂੰ ਸਥਾਨਿਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਹੈ।
ਫਿਲਹਾਲ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਭਾਰਤ ਡਿਪੋਰਟ ਕੀਤਾ ਜਾ ਸਕਦਾ ਹੈ। ਇਹ ਘਟਨਾ ਪੰਜਾਬ ਵਿੱਚ ਵਾਪਰੇ ਕਤਲ ਕਾਂਡ ਦੇ ਮੁੱਖ ਦੋਸ਼ੀ ਨੂੰ ਫੜਨ ਦੀ ਦਿਸ਼ਾ ਵਿੱਚ ਇੱਕ ਵੱਡੀ ਸਫ਼ਲਤਾ ਮੰਨੀ ਜਾ ਰਹੀ ਹੈ।
ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ ‘ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ ‘ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ ‘ਚ ਛੱਡ ਦਿੱਤਾ। ਪੁਲਿਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

