ਨਵੀਂ ਦਿੱਲੀ: ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਸੰਸਦ ਭਵਨ ’ਚ ਸਹੁੰ ਚੁਕਾਈ ਗਈ। ਇਸ ਤੋਂ ਇਲਾਵਾ ਇੰਜਨੀਅਰ ਰਸ਼ੀਦ ਨੂੰ ਵੀ ਸਹੁੰ ਚੁਕਾਈ ਗਈ ਜਿਸ ਨੂੰ ਤਿਹਾੜ ਜੇਲ੍ਹ ਤੋਂ ਦੋ ਘੰਟੇ ਦੀ ਪੈਰੋਲ ਦਿੱਤੀ ਗਈ ਸੀ।
ਅੰਮ੍ਰਿਤਪਾਲ ਸਿੰਘ ਨੇ ਲੋਕਸਭਾ ਦੇ ਸਪੀਕਰ ਓਮ ਬਿਰਲਾ ਦੇ ਚੈਂਬਰ ਵਿੱਚ ਅੰਮ੍ਰਿਤਪਾਲ ਸਿੰਘ ਨੇ ਹਲਫ ਲਿਆ। ਤਕਰੀਬਨ 40 ਮਿੰਟ ਤੱਕ ਅੰਮ੍ਰਿਤਪਾਲ ਸਿੰਘ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਗਿਆ ਤੇ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ । ਸੰਸਦ ਭਵਨ ‘ਚ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਮੁਲਾਕਾਤ ਨਹੀਂ ਹੋਈ।
ਪਿਤਾ ਤਰਸੇਮ ਸਿੰਘ ਅਤੇ ਚਾਚਾ ਸੁਖਚੈਨ ਸਿੰਘ ਦੀ ਪੈਰਾਮਿਲਟੀ ਦੇ ਸੇਫ ਹਾਊਸ ਵਿੱਚ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਵਾਈ ਗਈ । 50 ਮਿੰਟ ਦੀ ਮੁਲਾਕਾਤ ਤੋਂ ਬਾਅਦ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੀ ਤਬੀਅਤ ਕੁਝ ਠੀਕ ਨਹੀਂ ਸੀ, ਇਸ ਕਰਕੇ ਉਨ੍ਹਾਂ ਕਿਸੇ ਹੋਰ ਵਿਸ਼ੇ ‘ਤੇ ਗੱਲਬਾਤ ਨਹੀਂ ਕੀਤੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।