ਅੰਮ੍ਰਿਤਪਾਲ ਸਿੰਘ ਦਾ ਸਾਥੀ ਗ੍ਰਿਫਤਾਰ, ਜਲੰਧਰ ਵਿੱਚ ਦਰਜ FIR ਤੋਂ ਬਾਅਦ LOC ਜਾਰੀ

Rajneet Kaur
2 Min Read

ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਜੱਥੇਦਾਰ ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਹੈਂਡਲਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੰਜਾਬ ਦੀ ਤਰਫ ਤੋਂ ਉਸਦੇ ਵਿਰੁੱਧ ਇੱਕ ਲੁਕ ਆਊਟ ਸਰਕੁਲਰ ਜਾਰੀ ਕੀਤਾ ਗਿਆ ਸੀ। ਫਿਲਹਾਲ ਫੜੇ ਗਏ ਗੁਰ ਔਜਲਾ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਪੁਛ-ਪੜਤਾਲ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਗੁਰਿੰਦਰਪਾਲ ਸਿੰਘ ਔਜਲਾ ਉਰਫ਼ ਗੁਰ ਔਜਲਾ ਯੂ.ਕੇ. ਦਾ ਰਹਿਣ ਵਾਲਾ ਹੈ, ਉਹ ਪਿਛਲੇ ਕੁਝ ਮਹੀਨਿਆਂ ਤੋਂ ਹੀ ਪੰਜਾਬ ਵਿੱਚ ਹੀ ਸੀ। ਦੱਸਿਆ ਗਿਆ ਹੈ ਕਿ ਗੁਰ ਔਜਲਾ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਹੈਂਡਲਰ ਹੈ। ਪੰਜਾਬ ਦੇ ਜਲੰਧਰ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਉਸ ਦੇ ਨਾਮ ਤੋਂ ਐਲਓਸੀ ਕੱਢਿਆ ਗਿਆ ਸੀ ਤਾਂ ਜੋ ਉਹ ਵਿਦੇਸ਼ ਨਾ ਭੱਜ ਸਕੇ ਕਿਉਂਕਿ ਉਹ ਇੱਕ ਐਨਆਰਆਈ ਸੀ।

ਔਜਲਾ ਦੇ ਵਿਰੁੱਧ 20 ਫਰਵਰੀ ਨੂੰ ਬਿਆਨ ਦਰਜ ਕੀਤਾ ਗਿਆ ਸੀ। ਉਸ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਹੀ ਪੁਲਿਸ ਨੇ ਉਸਨੂੰ ਫੜਨ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਕਿ ਹੁਣ ਜਦੋਂ ਉਹ ਵਿਦੇਸ਼ ਜਾਣ ਵਾਲਾ ਸੀ ਤਾਂ ਪੁਲਿਸ ਉਸ ਨੂੰ ਫੜ੍ਹ ਕੇ ਆਪਣੇ ਨਾਲ ਜਲੰਧਰ ਕਸਟਡੀ ਵਿੱਚ ਲੈ ਗਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment