ਜਲੰਧਰ: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ। ਫਿਲੌਰ ਅਦਾਲਤ ਨੇ ਹਰਪ੍ਰੀਤ ਸਿੰਘ ਸਮੇਤ ਉਸ ਦੇ ਸਾਥੀ ਲਵਪ੍ਰੀਤ ਸਿੰਘ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਜਿਸ ਤੋਂ ਬਾਅਦ ਵੀਰਵਾਰ ਸੁਣਵਾਈ ਦੌਰਾਨ ਅਦਾਲਤ ਨੇ ਜ਼ਮਾਨਤ ਅਰਜ਼ੀ ਮਨਜੂਰ ਕਰਦਿਆਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ।
ਦੱਸ ਦੇਈਏ ਕਿ ਫਿਲੌਰ ਪੁਲਿਸ ਨੇ 11 ਜੁਲਾਈ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਫਿਲੌਰ ਨੇੜਿਓਂ 4 ਗ੍ਰਾਮ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਕੁੱਲ੍ਹ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਇਨ੍ਹਾਂ ਨੂੰ 14 ਦਿਨ ਲਈ ਜੂਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।