ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

Global Team
1 Min Read

ਅੰਮ੍ਰਿਤਸਰ : ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਅਜਨਾਲਾ ਥਾਣੇ ‘ਚ ਹੋਏ ਹਮਲੇ ਦੇ ਮਾਮਲੇ ‘ਚ ਅਜਨਾਲਾ ਅਦਾਲਤ ਵੱਲੋਂ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪੰਜਾਬ ਪੁਲਿਸ ਨੇ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ ‘ਤੇ ਅੰਮ੍ਰਿਤਸਰ ਲਿਆ ਕੇ ਅਦਾਲਤ ‘ਚ ਪੇਸ਼ ਕੀਤਾ।

ਦੱਸਣਯੋਗ ਹੈ ਕਿ 9 ਅਪ੍ਰੈਲ ਨੂੰ ਪਪਲਪ੍ਰੀਤ ‘ਤੇ ਲਾਗੂ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੀ ਮਿਆਦ ਮੁਕੰਮਲ ਹੋ ਚੁੱਕੀ ਹੈ। ਪਪਲਪ੍ਰੀਤ ਦੀ ਮਾਂ ਨੇ ਅਦਾਲਤ ਦੇ ਬਾਹਰ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਲਈ ਅੰਮ੍ਰਿਤਪਾਲ ਨਾਲ ਜੁੜਿਆ ਸੀ, ਨਾ ਕਿ ਕਿਸੇ ਦੇਸ਼ ਵਿਰੋਧੀ ਐਜੰਡੇ ਲਈ। ਉਨ੍ਹਾਂ ਅਖਿਆ ਕਿ ਪੁੱਤਰ ਦਾ ਕੋਈ ਅਪਰਾਧਿਕ ਇਤਿਹਾਸ ਨਹੀਂ ਹੈ ਅਤੇ ਉਸ ‘ਤੇ ਲਾਈ ਸਜ਼ਾ ਬੇਇਨਸਾਫੀ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਜਲਦ ਰਿਹਾ ਕੀਤਾ ਜਾਵੇ।

ਯਾਦ ਰਹੇ ਕਿ ਪਿਛਲੇ ਸਾਲ, ਜਦ ਅੰਮ੍ਰਿਤਪਾਲ ਫਰਾਰ ਸੀ, ਪਪਲਪ੍ਰੀਤ ਨੇ ਉਸ ਦੀ ਸਹਾਇਤਾ ਕੀਤੀ ਸੀ ਅਤੇ ਉਸ ਨਾਲ ਕਈ ਯੋਜਨਾਵਾਂ ‘ਚ ਭਾਗ ਲਿਆ ਸੀ। ਇਸ ਕਾਰਨ ਉਸ ਵਿਰੁੱਧ ਵੀ NSA ਦੇ ਤਹਿਤ ਕਾਰਵਾਈ ਕੀਤੀ ਗਈ। ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 9 ਸਾਥੀ ਰਿਹਾਅ ਹੋ ਚੁੱਕੇ ਹਨ ਜਾਂ ਪੰਜਾਬ ਲਿਆਂਦੇ ਜਾ ਚੁੱਕੇ ਹਨ। ਸਿਰਫ਼ ਅੰਮ੍ਰਿਤਪਾਲ ਹੀ ਹੁਣ ਵੀ ਡਿਬਰੂਗੜ੍ਹ ਜੇਲ੍ਹ ‘ਚ NSA ਹੇਠ ਕੈਦ ਹੈ।

Share This Article
Leave a Comment