ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਦੇ ਆਗੂ ਅੰਮ੍ਰਿਤਪਾਲ ਸਿੰਘ ਦੀ ਡਿਬਰੂਗੜ੍ਹ (ਅਸਾਮ) ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ (NSA) ਹੇਠ ਚੱਲ ਰਹੀ ਹਿਰਾਸਤ ਨੂੰ ਇੱਕ ਹੋਰ ਸਾਲ ਲਈ ਵਧਾ ਦਿੱਤਾ ਗਿਆ ਹੈ।
ਇਹ ਹਿਰਾਸਤ ਵਾਧਾ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਦੀ ਸਿਫ਼ਾਰਸ਼ ‘ਤੇ ਕੀਤਾ ਗਿਆ, ਜਿਸਨੇ ਪੁਲੀਸ ਅਤੇ ਖੁਫੀਆ ਏਜੰਸੀਆਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਅੰਮ੍ਰਿਤਪਾਲ ਨੂੰ ਨਜ਼ਰਬੰਦ ਰੱਖਣ ਦੀ ਲੋੜ ਉਤੇ ਜ਼ੋਰ ਦਿੱਤਾ।
ਇਹ ਫੈਸਲਾ ਰਾਜ ਦੇ ਗ੍ਰਹਿ ਅਤੇ ਨਿਆਂ ਵਿਭਾਗ ਵੱਲੋਂ ਸਲਾਹਕਾਰ ਬੋਰਡ ਦੀ ਰਾਏ ਅਤੇ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ।
ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਹਿਰਾਸਤ ਵਿੱਚ ਹੈ ਅਤੇ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਖਡੂਰ ਸਾਹਿਬ ਤੋਂ ਜਿੱਤ ਹਾਸਲ ਕੀਤੀ ਸੀ। ਉਹ ਅਤੇ ਉਸ ਦੇ ਸਾਥੀ ਮਾਰਚ 2023 ਵਿੱਚ ਕੀਤੀ ਗਈ ਕਾਰਵਾਈ ਦੌਰਾਨ ਗ੍ਰਿਫਤਾਰ ਹੋਏ ਸਨ। ਸਰਕਾਰ ਨੇ ਉਨ੍ਹਾਂ ਦੀਆਂ ਗਤੀਵਿਧੀਆਂ ਅਤੇ ਸੁਰੱਖਿਆ ਨੂੰ ਲੈ ਕੇ ਉੱਠੇ ਸੰਕਟਾਂ ਨੂੰ ਹਿਰਾਸਤ ਵਧਾਉਣ ਦਾ ਆਧਾਰ ਬਣਾਇਆ ਹੈ।