ਮਾਘੀ ਮੇਲੇ ਮੌਕੇ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ

Global Team
2 Min Read

ਮਾਘੀ ਦੇ ਮੇਲੇ ਮੌਕੇ ਪੰਜਾਬ ‘ਚ ਇੱਕ ਹੋਰ ਖੇਤਰੀ ਪਾਰਟੀ ਦਾ ਐਲਾਨ ਹੋ ਗਿਆ ਹੈ। ਲੋਕਸਭਾ ਹਲਕਾ ਖਡੂਰ ਸਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਨਾਮ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਇਸ ਦਾ ਐਲਾਨ ਮੰਗਲਵਾਰ ਨੂੰ ਮੁਕਤਸਰ ਦੇ ਮਾਘੀ ਮੇਲੇ ਮੌਕੀ ਸਿਆਸੀ ਕਾਨਫਰੰਸ ਦੌਰਾਨ ਕੀਤਾ ਗਿਆ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ। ਅੰਮ੍ਰਿਤਪਾਲ ‘ਤੇ ਦੇਸ਼ਧ੍ਰੋਹ ਦੇ ਦੋਸ਼ਾਂ ਤਹਿਤ NSA ਲਗਾਇਆ ਗਿਆ ਹੈ। NSA ਕਰਕੇ ਹੀ ਉਹ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹਨ, ਇਸ ਲਈ ਪਾਰਟੀ ਨੂੰ ਚਲਾਉਣ ਲਈ ਇੱਕ ਕਮੇਟੀ ਬਣਾਈ ਗਈ ਹੈ। ਪਾਰਟੀ ਲਈ 3 ਨਾਮ ਚੋਣ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨਾਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਪਾਰਟੀ ਦਾ ਐਲਾਨ ਕਰਦਿਆਂ 15 ਮਤੇ ਪਾਸ ਕੀਤੇ ਗਏ। ਅਮ੍ਰਿਤਪਾਲ ਸਿੰਘ ਖਾਲਸਾ ਨੂੰ ਅਕਾਲੀ ਦਲ (ਵਾਰਿਸ ਪੰਜਾਬ ਦਾ) ਦਾ ਮੁੱਖ ਸੇਵਾਦਾਰ ਹੋਵੇਗਾ, ਫਿਲਹਾਲ ਜੇਲ ‘ਚ ਬੰਦ ਹੋਣ ਕਰਕੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੇ ਰੈਗੂਲਰ ਪ੍ਰਧਾਨ ਦੀ ਚੋਣ ਤੱਕ ਇਸ ਰਾਜਸੀ ਜਮਾਤ ਦੀ ਅਗਵਾਈ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਕਰੇਗੀ, ਜਿਸਦੇ ਮੈਂਬਰ ਹੋਣਗੇ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਅਮਰਜੀਤ ਸਿੰਘ, ਭਾਈ ਹਰਭਜਨ ਸਿੰਘ ਤੂੜ, ਭਾਈ ਸੁਰਜੀਤ ਸਿੰਘ ਹੋਣਗੇ।

ਇਹ ਕਾਰਜਕਾਰੀ ਕਮੇਟੀ ਨਵੀਂ ਬਣੀ ਪਾਰਟੀ ਦਾ ਜਥੇਬੰਦਕ ਢਾਂਚਾ ਉਸਾਰਨ ਲਈ ਬਣਨ ਵਾਲੀਆਂ ਸਬ- ਕਮੇਟੀਆਂ ਦੀ ਨਿਗਰਾਨੀ ਕਰੇਗੀ ਅਤੇ ਜਥੇਬੰਦਕ ਕਾਰਵਾਈਆਂ ਨੂੰ ਚਲਾਏਗੀ।

ਪਾਰਟੀ ਦੀ ਮਜ਼ਬੂਤੀ ਲਈ ਹੋਰ ਕਮੇਟੀਆਂ ਦਾ ਗਠਨ ਕੀਤਾ ਗਿਆ, ਜਿਵੇਂ ਕਿ ਭਰਤੀ ਕਮੇਟੀ ਇਸ ਵਿੱਚ ਵੀ ਸੱਤ ਮੈਂਬਰ ਰੱਖੇ ਗਏ ਹਨ। ਜੋ ਅਗਲੇ ਤਿੰਨ ਮਹੀਨਿਆਂ ਤੱਕ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ‘ਚ ਨਵੇਂ ਮੈਂਬਰਾਂ ਦੀ ਭਰਤੀ ਕਰੇਗੀ, ਭਰਤੀ ਕੀਤੇ ਗਏ ਮੈਂਬਰਾਂ ਦਾ ਇੱਕ ਡੈਲੀਗੇਟ ਚੁਣਿਆ ਜਾਵੇਗਾ ਜੋ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ‘ਚ ਇੱਕ ਇਜਲਾਸ ਸੱਦ ਕੇ ਪਾਰਟੀ ਦੇ ਨਵੇਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕਰੇਗੀ।

Share This Article
Leave a Comment