ਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ

Rajneet Kaur
2 Min Read

ਨਿਊਜ਼ ਡੈਸਕ: ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੱਜ ਸਵੇਰੇ ਆਸਾਮ ਲਿਆਂਦਾ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਤੋਂ ਇਲਾਵਾ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਭੁਖਨਵਾਲਾ ਤੇ ਭਗਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੀ ਇਕ ਟੀਮ ਹਰਪ੍ਰੀਤ ਨੂੰ ਆਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਲੈ ਗਈ ਹੈ।

ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਹਰਜੀਤ ਸਿੰਘ ਨੂੰ ਗੁਹਾਟੀ ਤੋਂ ਸੜਕ ਰਾਹੀਂ ਡਿਬਰੂਗੜ੍ਹ ਜੇਲ੍ਹ ਲਿਆਂਦਾ ਗਿਆ। ਉਹ ਅੰਮ੍ਰਿਤਪਾਲ ਦੇ ‘ਵਾਰਿਸ ਪੰਜਾਬ ਦੇ’ ਗਰੁੱਪ ਨਾਲ ਜੁੜਿਆ ਪੰਜਵਾਂ ਵਿਅਕਤੀ ਹੈ, ਜਿਸ ਨੂੰ ਉੱਤਰ-ਪੂਰਬੀ ਰਾਜ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰਜੀਤ ਸਿੰਘ ਨੂੰ ਸੱਤ ਸੁਰੱਖਿਆ ਵਾਹਨਾਂ ਦੇ ਕਾਫਲੇ ਵਿੱਚ ਗੁਹਾਟੀ ਹਵਾਈ ਅੱਡੇ ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਲਿਆਂਦਾ ਗਿਆ ਹੈ।

ਪੰਜਾਬ ਪੁਲਿਸ ਨੇ ਹਰਜੀਤ ਸਿੰਘ ਸਣੇ ਪੰਜ ਜਣਿਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ  ਤਹਿਤ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਸੋਮਵਾਰ ਨੂੰ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਹਰਜੀਤ ਨੂੰ ਹਵਾਈ ਜਹਾਜ਼ ਰਾਹੀਂ ਅਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਲਿਜਾਇਆ ਗਿਆ। ਇੱਕ ਦਿਨ ਪਹਿਲਾਂ ਅੰਮ੍ਰਿਤਪਾਲ ਦੇ ਚਾਰ ਸਾਥੀਆਂ ਨੂੰ ਵੀ ਉਥੇ ਭੇਜਿਆ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment