ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਤੇ 11 ਸਮਰਥਕਾਂ ਨੂੰ ਬਾਬਾ ਬਕਾਲਾ ਕੋਰਟ ‘ਚ ਕੀਤਾ ਪੇਸ਼

Rajneet Kaur
1 Min Read

ਜਲੰਧਰ :  ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਤੇ ਉਸ ਦੇ 11 ਸਮਰਥਕਾਂ ਨੂੰ  ਅੱਜ ਰਿਮਾਂਡ ਖ਼ਤਮ ਹੋਣ ਪਿੱਛੋਂ ਵੀਰਵਾਰ ਸਵੇਰੇ ਬਾਬਾ ਬਕਾਲਾ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਦੌਰਾਨ ਕੋਰਟ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ ਹੈ।

ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਅਦਾਲਤ ’ਚ ਕਿਹਾ ਸੀ ਕਿ  ਇਨ੍ਹਾਂ ਕੋਲੋਂ ਹਥਿਆਰ ਰਿਕਵਰ ਕਰਨੇ ਹਨ ਜਿਸਦੇ ਚਲਦੇ ਬਾਬਾ ਬਕਾਲਾ ਅਦਾਲਤ ਵਲੋਂ 20 ਮਾਰਚ ਨੂੰ ਪੇਸ਼ੀ ਦੌਰਾਨ ਤਿੰਨ ਦਿਨ ਦੇ ਰਿਮਾਂਡ ਤੇ ਭੇਜਿਆ ਸੀ ਜਿਨ੍ਹਾਂ ਦਾ ਅੱਜ ਰਿਮਾਂਡ ਪੁਰਾ ਹੋ ਗਿਆ ਹੈ।  ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਫਿਲਹਾਲ ਅਜੇ ਭਗੌੜਾ ਹੈ ਉਹ ਪੁਲਿਸ ਦੇ ਹੱਥ ਨਹੀਂ ਆਇਆ ਪੁਲਿਸ ਵੱਲੋਂ ਉਸਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment