ਜਲੰਧਰ : ਹਾਲ ਹੀ ‘ਚ ਲੋਕ ਸਭਾ ਚੋਣਾਂ ‘ਚ ਜੇਲ੍ਹ ਅੰਦਰੋਂ ਸਾਂਸਦ ਬਣੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ‘ਤੇ ਪਿਛਲੇ ਦਿਨੀਂ ਉਸ ਵੇਲੇ ਵੱਡੀ ਬਿਪਤਾ ਪੈ ਗਈ ਸੀ ਜਦੋਂ ਉਨ੍ਹਾਂ ਦੇ ਭਰਾ ਹਰਪ੍ਰੀਤ ਸਿੰਘ ਨੂੰ ਪੁਲਿਸ ਨੇ ਨਸ਼ੇ ਦੇ ਕੇਸ ‘ਚ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਉਹ ਲਗਾਤਾਰ ਰਿਮਾਂਡ ‘ਤੇ ਚੱਲ ਰਹੇ ਸਨ। ਪਰ ਹੁਣ ਪੁਲਿਸ ਵੱਲੋਂ ਹਰਪ੍ਰੀਤ ਸਿੰਘ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਜਿਸ ਉਪਰੰਤ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਹਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਬਦਨਾਮ ਕਰਨ ਲਈ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੇ ਉਸ ਉੱਪਰ ਆਈਸ ਡਰੱਗ ਦੇ ਦੋਸ਼ ਲੱਗ ਰਹੇ ਹਨ ਅਜਿਹਾ ਕੁਝ ਵੀ ਨਹੀਂ ਹੈ। ਬਲਕਿ ਇੱਕ ਸੋਚੀ ਸਮਝੀ ਸਾਜਿਸ਼ ਦੇ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ। ਉਨ੍ਹਾਂ ਬੋਲਦਿਆਂ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਨਸ਼ਾ ਛੁੜਾਉਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿਹੜੇ ਕਾਰਜ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੇ ਜਾਂਦੇ ਸਨ ਉਨ੍ਹਾਂ ਨੂੰ ਬਦਨਾਮ ਕਰਨ ਲਈ ਪੁਲਿਸ ਨੇ ਅਜਿਹਾ ਕੀਤਾ ਹੈ। ਹਰਪ੍ਰੀਤ ਸਿੰਘ ਮੁਤਾਬਿਕ ਉਸ ਦਿਨ ਇਸ ਤਰੀਕੇ ਪੁਲਿਸ ਨੇ ਉਨ੍ਹਾਂ ਨੂੰ ਰੋਕਿਆ ਸੀ ਜਿਵੇਂ ਕਿਸੇ ਗੈਂਗਸਟਰ ਨੂੰ ਰੋਕਿਆ ਜਾਂਦਾ ਹੈ। ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਭਰਾ ਸਾਂਸਦ ਬਣਿਆ ਹੈ ਜਿਸ ਤੋਂ ਬਾਅਦ ਉਨ੍ਹਾਂ ਦੇ ਸਮੁੱਚੇ ਪਰਿਵਾਰ ਦੇ ਸਮਾਜ ਪ੍ਰਤੀ ਫਰਜ਼ ਹੋਰ ਵੀ ਵੱਧ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਿਸ ਸਮੇਂ ਉਨ੍ਹਾਂ ਨੂੰ ਪੁਲਿਸ ਨੇ ਰੋਕਿਆ ਤਾਂ ਉਹ ਗੱਡੀ ਤੋਂ ਬਾਹਰ ਆਏ ਅਤੇ ਪੁਲਿਸ ਨੂੰ ਚੈਕਿੰਗ ਦੌਰਾਨ ਅਜਿਹਾ ਕੁਝ ਵੀ ਬਰਾਮਦ ਨਹੀਂ ਹੋਇਆ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਡਰੱਗ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਸੀ। ਪੁਲਿਸ ਦਾ ਕਹਿਣਾ ਸੀ ਕਿ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਕੋਲੋਂ 4 ਤੋਂ 5 ਗ੍ਰਾਮ ਨਸ਼ਾ ਬਰਾਮਦ ਹੋਇਆ ਹੈ। ਹਰਪ੍ਰੀਤ ਸਿੰਘ ਕੋਲੋਂ ਬਰਾਮਦ ਹੋਈ ਨਸ਼ੀਲਾ ਪਦਾਰਥ ਮੈਥਾਮਫੇਟਾਮਾਈਨ ਦੱਸਿਆ ਜਾ ਰਿਹਾ ਸੀ। ਗ੍ਰਿਫਤਾਰੀ ਤੋਂ ਬਾਅਦ ਮੈਡੀਕਲ ਕਰਵਾਏ ਜਾਣ ਮੌਕੇ ਹਰਪ੍ਰੀਤ ਵੱਲੋਂ ਸ਼ਰਾਬ ਪੀਤੇ ਹੋਣ ਦਾ ਵੀ ਦਾਅਵਾ ਕੀਤਾ ਗਿਆ ਸੀ।
ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫਤਾਰ ਦਾ ਮਸਲਾ : ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਹਰਪ੍ਰੀਤ ਸਿੰਘ ਨੇ ਕੀਤੇ ਵੱਡੇ ਖੁਲਾਸੇ

Leave a Comment
Leave a Comment