ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਪੁੱਜੇ ਹਾਈਕੋਰਟ; ਨਾਮਜ਼ਦਗੀ ਦਾਖਲ ਕਰਨ ਲਈ ਰਿਹਾਈ ਦੀ ਪਟੀਸ਼ਨ ਕੀਤੀ ਦਾਇਰ

Prabhjot Kaur
2 Min Read

ਚੰਡੀਗੜ੍ਹ:  ਆਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਲਈ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦੀਆਂ ਰਸਮਾਂ ਪੂਰੀਆਂ ਕਰਨ ਲਈ 7 ਦਿਨਾਂ ਲਈ ਆਰਜ਼ੀ ਰਿਹਾਈ ਦੀ ਇਜਾਜ਼ਤ ਮੰਗੀ ਹੈ। ਜ਼ਿਕਰਯੋਗ ਹੈ ਕਿ ਜੇਲ ‘ਚ ਬੰਦ ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਲੜਨਾ ਚਾਹੁੰਦੇ ਹਨ। ਇਸੇ ਲਈ ਉਹ ਪੰਜਾਬ-ਹਰਿਆਣਾ ਹਾਈਕੋਰਟ ਤੋਂ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ 7 ਦਿਨਾਂ ਦੀ ਆਰਜ਼ੀ ਰਿਹਾਈ ਦੀ ਮੰਗ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਮੰਗਲਵਾਰ ਨੂੰ ਸ਼ੁਰੂ ਹੋ ਗਈ ਹੈ। ਉਮੀਦਵਾਰ 14 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਦੇ ਹਨ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਹੈ।

ਖਡੂਰ ਸਾਹਿਬ ਸੀਟ ‘ਤੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ, ਆਮ ਆਦਮੀ ਪਾਰਟੀ (ਆਪ) ਦੇ ਲਾਲਜੀਤ ਸਿੰਘ ਭੁੱਲਰ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮਨਜੀਤ ਸਿੰਘ ਮੰਨਾ ਮੀਆਂਵਿੰਡ, ਖਾਲਿਸਤਾਨੀ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਵਿਚਕਾਰ ਮੁਕਾਬਲਾ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ 1 ਜੂਨ ਨੂੰ ਵੋਟਾਂ ਪੈਣਗੀਆਂ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment