ਅੰਮ੍ਰਿਤਸਰ: ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਵਾਲ – ਵਾਲ ਬਚੇ ਬੱਚੇ

Global Team
2 Min Read

ਅੰਮ੍ਰਿਤਸਰ: ਅਜਨਾਲਾ ਕਸਬੇ ‘ਚ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਵੱਡਾ ਸੜਕ ਹਾਦਸਾ ਹੋਣ ਤੋਂ ਟਲ ਗਿਆ। ਅਜਨਾਲਾ ਦੇ ਸਿਵਲ ਹਸਪਤਾਲ ਚੌਕ ਨੇੜੇ ਇੱਕ ਸਕੂਲ ਵੈਨ ਅਤੇ ਇੱਕ ਆਲਟੋ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਵਿੱਚ ਸਵਾਰ ਯਾਤਰੀ ਅਤੇ ਉਨ੍ਹਾਂ ਦੇ ਬੱਚੇ ਵਾਲ-ਵਾਲ ਬਚ ਗਏ, ਪਰ ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

ਮਿਲੀ ਜਾਣਕਾਰੀ ਅਨੁਸਾਰ ਦਿਆਲਪੁਰ ਪਿੰਡ ਦਾ ਰਹਿਣ ਵਾਲਾ ਡਰਾਈਵਰ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਜਾ ਰਿਹਾ ਸੀ। ਸਿਵਲ ਹਸਪਤਾਲ ਦੇ ਨੇੜੇ ਉਲਟ ਦਿਸ਼ਾ ਤੋਂ ਆ ਰਹੀ ਇੱਕ ਨਿੱਜੀ ਸਕੂਲ ਵੈਨ ਤੇਜ਼ ਰਫ਼ਤਾਰ ਨਾਲ ਉਸਦੀ ਕਾਰ ਨਾਲ ਟਕਰਾ ਗਈ। ਡਰਾਈਵਰ ਦਾ ਆਰੋਪ ਹੈ ਕਿ ਸਕੂਲ ਵੈਨ ਨਸ਼ੇ ਦੀ ਹਾਲਤ ‘ਚ ਸੀ ਅਤੇ ਸੰਘਣੀ ਧੁੰਦ ਦੇ ਬਾਵਜੂਦ ਤੇਜ਼ ਰਫ਼ਤਾਰ ਨਾਲ ਗੱਡੀ ਚਲਾ ਰਿਹਾ ਸੀ ਅਤੇ ਬੱਚਿਆਂ ਦੀ ਜਾਨ ਜੋਖਿਮ ਚ ਪਾ ਰਿਹਾ ਸੀ।

ਉਸਨੇ ਇਹ ਵੀ ਕਿਹਾ ਕਿ ਵੈਨ ਡਰਾਈਵਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਵੈਨ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।ਖੁਸ਼ਕਿਸਮਤੀ ਨਾਲ ਵੈਨ ਵਿੱਚ ਸਵਾਰ ਸਕੂਲੀ ਬੱਚਿਆਂ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ। ਦੱਸ ਦਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਪੁਲਿਸ ਸਟੇਸ਼ਨ ਭੇਜ ਦਿੱਤਾ। ਮੌਕੇ ‘ਤੇ ਮੌਜੂਦ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਓਧਰ ਦੂਜੇ ਪਾਸੇ ਸਥਾਨਕ ਨਿਵਾਸੀਆਂ ਅਤੇ ਪੀੜਤਾਂ ਦੇ ਪਰਿਵਾਰਾਂ ਨੇ ਸੰਘਣੀ ਧੁੰਦ ਕਾਰਨ ਹੋਣ ਵਾਲੇ ਅਕਸਰ ਹਾਦਸਿਆਂ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੜਕ ਹਾਦਸਿਆਂ ਦੀਆਂ ਰੋਜ਼ਾਨਾ ਰਿਪੋਰਟਾਂ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment