ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦੋ ਦਿਨਾ ਪੰਜਾਬ ਫੇਰੀ ਲਈ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪਾਰਟੀ ਅਹੁਦੇਦਾਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਕੇਜਰੀਵਾਲ ਦੇ ਨਾਲ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਵੀ ਹਨ। ਦਸ ਦਈਏ ਯੂਥ ਕਾਂਗਰਸ ਵਲੋਂ ਵਿਰੋਧ ਵੀ ਕੀਤਾ ਗਿਆ ਹੈ। ਅਰਵਿੰਦ ਕੇਜਰੀਵਾਲ ਸਰਕਟ ਹਾਊਸ ‘ਚ ਥੋੜ੍ਹੀ ਦੇਰ ‘ਚ ਪ੍ਰੈੱਸ ਕਾਨਫੰਰਸ ਸ਼ੂਰੂ ਕਰਨਗੇ। ਕੁੰਵਰ ਵਿਜੇ ਪ੍ਰਤਾਪ ਤੇ ਅਰਵਿੰਦ ਕੇਜਰੀਵਾਲ ਸਟੇਜ ‘ਤੇ ਪਹੁੰਚ ਚੁੱਕੇ ਹਨ।
ਇਸ ਉਪਰੰਤ ਅਰਵਿੰਦ ਕੇਜਰੀਵਾਲ ਢਾਈ ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਕੇਜਰੀਵਾਲ ਸ੍ਰੀ ਦੁਰਗਿਆਣਾ ਤੀਰਥ ਵਿਖੇ ਨਤਮਸਤਕ ਹੋਣਗੇ।