Breaking News: ਕੁੰਵਰ ਵਿਜੇ ਪ੍ਰਤਾਪ ਸਿੰਘ ‘ਆਮ ਆਦਮੀ ਪਾਰਟੀ’ ‘ਚ ਹੋਏ ਸ਼ਾਮਲ

TeamGlobalPunjab
1 Min Read

ਅੰਮ੍ਰਿਤਸਰ : ਬੇਅਦਬੀ ਮਾਮਲੇ ਵਿਚ ਜਾਂਚ ਕਰਨ ਵਾਲੀ ਐੱਸ. ਆਈ. ਟੀ. ਦੇ ਮੁਖੀ ਰਹਿ ਚੁੱਕੇ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖੁਦ ਅੰਮ੍ਰਿਤਸਰ ਪਹੁੰਚੇ ਹਨ।

ਅੰਮ੍ਰਿਤਸਰ ਦੇ ਸਰਕਟ ਹਾਊਸ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਮੌਕੇ   ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ , ਕੁਲਦੀਪ ਸਿੰਘ ਧਾਰੀਵਾਲ, ਇੰਦਰਬੀਰ ਸਿੰਘ ਨਿੱਝਰ ਆਦਿ ਮੌਜੂਦ ਸਨ। ਪਾਰਟੀ ‘ਚ ਸ਼ਾਮਲ ਹੋਣ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੇਜਰੀਵਾਲ ਨਾਲ ਮੀਟਿੰਗ ਵੀ ਕੀਤੀ।

 

Share This Article
Leave a Comment