ਅੰਮ੍ਰਿਤਸਰ ਬਣਿਆ ਨੋ ਫਲਾਈ ਜ਼ੋਨ, 21 ਮਾਰਚ ਤੱਕ ਰਹੇਗੀ ਪੂਰੀ ਸਖਤੀ

Rajneet Kaur
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਨੂੰ ਨੋ-ਫਲਾਈ ਜ਼ੋਨ ਐਲਾਨਿਆ ਗਿਆ ਹੈ।  ਜੀ-20 ਸੰਮੇਲਨ ਦੇ ਮੱਦੇਨਜ਼ਰ ਸਰੱਖਿਆ ਏਜੰਸੀਆਂ ਨੇ ਅਹਿਮ ਫੈਸਲਾ ਲਿਆ ਹੈ। ਜੀ-20 ਸੰਮੇਲਨ ਵਿੱਚ ਪਹੁੰਚੇ ਵੀਵੀਆਈਪੀਜ਼ ਤੇ ਵਿਦੇਸ਼ੀ ਡੈਲੀਗੇਟਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅੰਮ੍ਰਿਤਸਰ ਨੂੰ ਨੋ-ਫਲਾਈ ਜ਼ੋਨ ਐਲਾਨਿਆ ਗਿਆ ਹੈ। ਉਂਝ ਇਹ ਨੋ-ਫਲਾਈ ਜ਼ੋਨ ਭਾਰਤ ਤੇ ਵਿਦੇਸ਼ਾਂ ਤੋਂ ਆਉਣ ਵਾਲੇ ਜਹਾਜ਼ਾਂ ਲਈ ਨਹੀਂ ਹੈ। ਇਹ ਪਾਬੰਦੀ ਸਿਰਫ਼ ਡ੍ਰੋਨਾਂ ਤੇ ਮਾਨਵ ਰਹਿਤ ਜਹਾਜ਼ਾਂ ਲਈ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇਹ ਹੁਕਮ 21 ਮਾਰਚ ਤੱਕ ਜਾਰੀ ਕੀਤੇ ਹਨ।

ਦੱਸ ਦੇਈਏ ਕਿ ਜੀ-20 ਕਾਨਫਰੰਸ ਤਹਿਤ ਅੰਮ੍ਰਿਤਸਰ ਵਿੱਚ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ। ਅੰਮ੍ਰਿਤਸਰ ਵਿੱਚ 17 ਮਾਰਚ ਤੱਕ ਸਿੱਖਿਆ ਵਿਸ਼ਿਆਂ ’ਤੇ ਮੀਟਿੰਗਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਮਜ਼ਦੂਰ ਵਿਸ਼ਿਆਂ ‘ਤੇ 19-20 ਮਾਰਚ ਨੂੰ ਮੀਟਿੰਗਾਂ ਹੋਣਗੀਆਂ। ਇਨ੍ਹਾਂ ਮੀਟਿੰਗਾਂ ਦਾ ਦੌਰ ਅੰਮ੍ਰਿਤਸਰ ਦੇ ਖਾਲਸਾ ਕਾਲਜ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੱਲ ਰਿਹਾ ਹੈ। ਸੁਰੱਖਿਆ ਕਾਰਨਾਂ ਕਰਕੇ ਡਰੋਨ ਅਤੇ ਮਾਨਵ ਰਹਿਤ ਜਹਾਜ਼ਾਂ ਦੀ ਉਡਾਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ।

ਦਸਣਯੋਗ ਹੈ ਕਿ ਪੰਜਾਬ 15 ਤੋਂ 17 ਮਾਰਚ ਤੱਕ ਦੂਜੇ ਐਜੂਕੇਸ਼ਨ ਵਰਕਿੰਗ ਗਰੁੱਪ (ਐਡ ਡਬਲਯੂ.ਜੀ.) ਦੀ ਮੇਜ਼ਬਾਨੀ ਕਰ ਰਿਹਾ ਹੈ ਤੇ 28 ਜੀ-20 ਮੈਂਬਰ ਦੇਸ਼, ਮਹਿਮਾਨ ਦੇਸ਼ ਤੇ ਸੰਸਥਾਵਾਂ(ਓ.ਈ.ਸੀ.ਡੀ., ਯੂਨੈਸਕੋ ਅਤੇ ਯੂਨੀਸੈਫ), ਜਿਨ੍ਹਾਂ ਨੂੰ ਸੱਦਾ ਦਿੱਤਾ ਹੈ, ਇਸ 3 ਦਿਨਾਂ ਸਮਾਗਮ ਦੌਰਾਨ ਸੈਮੀਨਾਰ/ਪ੍ਰਦਰਸ਼ਨੀ ਅਤੇ ਵਰਕਿੰਗ ਗਰੁੱਪ ਮੀਟਿੰਗਾਂ ਵਿੱਚ ਹਿੱਸਾ ਲੈਣਗੇ। ਲੇਬਰ ‘ਤੇ ਐਲ20 ਦੀ ਮੀਟਿੰਗ 19-20 ਮਾਰਚ ਨੂੰ ਹੋਣੀ ਹੈ।

ਜੀ-20 ਦੁਨੀਆ ਦੇ 20 ਦੇਸ਼ਾਂ ਦਾ ਸਮੂਹ ਹੈ। ਜਿਸ ਵਿੱਚ ਜੀ-20 ਗਰੁੱਪ ਵਿੱਚ ਅਰਜਨਟੀਨਾ, ਆਸਟ੍ਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸੀਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਬ੍ਰਿਟੇਨ ਅਤੇ ਯੂਰਪੀਅਨ ਯੂਨੀਅਨ ਦੇ ਰਾਸ਼ਟਰ ਸ਼ਾਮਲ ਹਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment