ਅੰਮ੍ਰਿਤਸਰ: ਹਰਿਮੰਦਰ ਸਾਹਿਬ ਨੇੜੇ ਕਰੀਬ 5 ਦਿਨਾਂ ‘ਚ ਤੀਜੀ ਵਾਰ ਧਮਾਕਾ ਹੋਇਆ ਹੈ। ਪੰਜਾਬ ਪੁਲਿਸ ਨੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਇਹ ਪੂਰੀ ਸਾਜ਼ਿਸ਼ ਰਚੀ ਸੀ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਲਦੀ ਹੀ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।
Amritsar low intensity explosion cases solved
5 persons arrested
Press Conference will be held in #Amritsar @PunjabPoliceInd committed to maintaining peace and harmony in Punjab as per directions of CM @BhagwantMann
- Advertisement -
— DGP Punjab Police (@DGPPunjabPolice) May 11, 2023
ਦਸ ਦਈਏ ਕਿ ਧਮਾਕਾ ਬੁੱਧਵਾਰ ਰਾਤ ਕਰੀਬ 12.40 ਵਜੇ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਨੇੜੇ ਹੋਇਆ। ਧਮਾਕੇ ਦਾ ਪਤਾ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਅਤੇ ਧਮਾਕੇ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ। ਪੁਲਿਸ 2 ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕਰ ਰਹੀ ਹੈ।
ਮੌਕੇ ‘ਤੇ ਮੌਜੂਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਇਹ ਧਮਾਕਾ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਗਲਿਆਰੇ ‘ਚ ਹੋਇਆ । ਉਨ੍ਹਾਂ ਕਿਹਾ ਕਿ ਇਸ ਕਾਰਨ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ। ਪੁਲਿਸ ਜਾਂਚ ਕਰ ਰਹੀ ਹੈ। ਇਸ ਨਾਲ ਸੰਗਤ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.