ਅੰਮ੍ਰਿਤਸਰ: ਅੰਮ੍ਰਿਤਸਰ ਦੇ ਬੱਸ ਸਟੈਂਡ ‘ਤੇ ਅੱਜ ਦਿਨ ਦਿਹਾੜੇ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਉਸਨੂੰ ਚਾਰ ਗੋਲੀਆਂ ਲੱਗੀਆਂ ਹਨ। ਬੱਸ ਅੱਡੇ ‘ਤੇ ਗੋਲੀਬਾਰੀ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਪੁਲਿਸ ਨੇ ਘਟਨਾ ਸਥਾਨ ਤੋਂ ਗੋਲੀਆਂ ਦੇ ਛੇ ਖੋਲ ਬਰਾਮਦ ਕੀਤੇ ਹਨ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ 10 ਵਜੇ ਦੇ ਕਰੀਬ ਵਾਪਰੀ। ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਉਸਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਇਸ ਗੋਲੀਬਾਰੀ ਦੀ ਘਟਨਾ ਚ ਇੱਕ ਟਰਾਂਸਪੋਰਟ ਵਰਕਰ ਦੀ ਮੌਤ ਹੋ ਗਈ ਹੈ। ਜਦ ਕਿ ਇਕ ਦੁਕਾਨਦਾਰ ਜ਼ਖਮੀ ਹੋ ਗਿਆ।
ਮੌਕੇ ‘ਤੇ ਮੌਜੂਦ ਲੋਕਾਂ ਦੇ ਅਨੁਸਾਰ, ਦੋ ਵੱਖ-ਵੱਖ ਨਿੱਜੀ ਬੱਸਾਂ ਦੇ ਕਰਮਚਾਰੀਆਂ ਵਿਚਕਾਰ ਕੁਝ ਸਮੇਂ ਤੋਂ ਬਹਿਸ ਚੱਲ ਰਹੀ ਸੀ। ਮਾਮਲਾ ਉਦੋਂ ਵਧ ਗਿਆ ਜਦੋਂ ਇੱਕ ਧਿਰ ਨੇ ਗੁੱਸੇ ਵਿੱਚ ਆ ਕੇ ਹਥਿਆਰ ਕੱਢੇ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਕਾਹਲੋਂ ਬੱਸ ਦੇ ਇੱਕ ਕਰਮਚਾਰੀ ਮੱਖਣ ਸਿੰਘ ਨੂੰ ਗੋਲੀਬਾਰੀ ਵਿੱਚ ਲਗਭਗ ਚਾਰ ਗੋਲੀਆਂ ਲੱਗੀਆਂ। ਜਿਸ ਕਾਰਨ ਉਹ ਡਿੱਗ ਪਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਣ ਮਿਲਦੇ ਹੀ ਪੁਲਿਸ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ ਤੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ਸੰਬੰਧੀ ਏਸੀਪੀ ਨੇ ਕਿਹਾ ਕਿ ਉਨ੍ਹਾਂ ਨੂੰ ਬੱਸ ਸਟੈਂਡ ‘ਤੇ ਗੋਲੀਬਾਰੀ ਹੋਣ ਬਾਰੇ ਸੂਚਨਾ ਮਿਲੀ, ਜਿਸ ਤੋਂ ਬਾਅਦ ਪੁਲਿਸ ਦੀ ਇੱਕ ਟੀਮ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀ। ਮ੍ਰਿਤਕ ਕਰਮਚਾਰੀ ਦੀ ਪਛਾਣ ਮੱਖਣ ਸਿੰਘ ਵਜੋਂ ਹੋਈ ਹੈ ਅਤੇ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਝਗੜਾ ਬੱਸਾਂ ਦੇ ਸਮੇਂ ਅਤੇ ਪਹਿਲਾਂ ਯਾਤਰੀਆਂ ਨੂੰ ਚੁੱਕਣ ਨੂੰ ਲੈ ਕੇ ਹੋਇਆ ਸੀ। ਫਿਲਹਾਲ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪਛਾਣ ਲਈ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

