ਅੰਮ੍ਰਿਤਸਰ: ਅੰਮ੍ਰਿਤਸਰ ਦਾ ਸਿਵਲ ਹਸਪਤਾਲ ਆਪਣੀਆ ਨਾਕਾਮੀਆਂ ਕਰਕੇ ਅਕਸਰ ਚਰਚਾ ‘ਚ ਰਿਹਾ ਹੈ। ਜਿੱਥੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਦੀ ਉਲੰਘਣਾ ਕਰਦਿਆਂ ਸਿਰਫ ਤੇ ਸਿਰਫ 45 ਸਾਲ ਤੋਂ ਉਪਰ ਵਾਲੇ ਲੋਕਾਂ ਨੂੰ ਹੀ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ। ਜਿਸ ਕਾਰਨ ਬਾਕੀ ਲੋਕਾਂ ਨੂੰ ਖਾਸੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੰਮ੍ਰਿਤਸਰ ਦੇ ਸਿਵਲ ਹਸਪਤਾਲ ‘ਚ 18 ਤੋਂ 44 ਸਾਲ ਦੇ ਲੋਕ ਵੈਕਸੀਨ ਲਗਵਾਉਣ ਲਈ ਪਹੁੰਚੇ ਸਨ, ਪਰ ਸਿਵਲ ਹਸਪਤਾਲ ਦੇ ਪ੍ਰਸ਼ਾਸ਼ਨ ਵਲੋਂ ਸਿਰਫ 45 ਤੋਂ ਉਪਰ ਵਾਲੇ ਲੋਕਾਂ ਨੂੰ ਹੀ ਕਰੋਨਾ ਵੈਕਸੀਨ ਲਗਾਈ ਜਾ ਰਹੀ ਹੈ ਜਾਂ ਫਿਰ ਜਿਨ੍ਹਾਂ ਕੋਲ ਕੋਈ ਸਿਫਾਰਸ਼ ਹੈ ਸਿਰਫ ਉਨ੍ਹਾਂ ਨੂੰ ਹੀ ਵੈਕਸੀਨ ਲਗਾਈ ਜਾ ਰਹੀ ਹੈ।
ਇਸ ਮੌਕੇ ਸਿਵਲ ਹਸਪਤਾਲ ‘ਚ ਕੋਰੋਨਾ ਵੈਕਸੀਨ ਲਗਵਾਉਣ ਪਹੁੰਚੇ ਨੌਜਵਾਨਾਂ ਨੇ ਦੱਸਿਆ ਕਿ ਅਸੀ ਮੁੱਖ ਮੰਤਰੀ ਪੰਜਾਬ ਦੇ ਐਲਾਨ ‘ਤੇ ਇਥੇ ਵੈਕਸੀਨ ਲਗਵਾਉਣ ਲਈ ਆਏ ਸੀ, ਪਰ ਸਿਵਲ ਹਸਪਤਾਲ ਵਿਖੇ ਅਜਿਹਾ ਕੋਈ ਪ੍ਰਬੰਧ ਨਹੀਂ ਹੈ ਸਰਕਾਰ ਦੇ ਆਦੇਸ਼ਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਇਥੇ ਸਿਰਫ ਸਿਫਾਰਸ਼ੀ ਲੌਕਾ ਨੂੰ ਵੈਕਸੀਨ ਲਗਾਈ ਜਾ ਰਹੀ ਹੈ ਜਾ ਫਿਰ ਜਿਨ੍ਹਾਂ ਦੀ ਉਮਰ 45 ਤੋਂ ਉਪਰ ਹੈ ਉਨ੍ਹਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਦੋਂ ਸਿਵਲ ਹਸਪਤਾਲ ਅੰਮ੍ਰਿਤਸਰ ਦੇ ਸੀਨਿਆਰ ਮੈਡੀਕਲ ਅਫਸਰ ਡਾ. ਚੰਦਰ ਮੋਹਨ ਨਾਲ ਗੱਲਬਾਤ ਕੀਤੀ ਗਈ, ਉਨ੍ਹਾਂ ਕਿਹਾ ਸਰਕਾਰ ਵਲੋਂ ਨੋਟੀਫਿਕੇਸ਼ਨ ਤਾਂ ਦਿੱਤਾ ਗਿਆ ਹੈ ਪਰ ਸਾਨੂੰ ਅਜੇ ਵੈਕਸੀਨ ਦਾ ਸਟਾਕ ਨਹੀ ਪਹੁੰਚਿਆ ਹੈ। ਜਿਸਦੇ ਚਲਦੇ ਅਸੀ ਸਿਰਫ 45 ਸਾਲ ਤੋਂ ਉਪਰ ਵਾਲਿਆਂ ਨੂੰ ਹੀ ਵੈਕਸੀਨ ਲਗਾਈ ਜਾ ਰਹੀ ਹੈ।