ਅੰਮ੍ਰਿਤਸਰ: ਪਟਾਕਾ ਫ਼ੈਕਟਰੀ ‘ਚ ਹੋਇਆ ਧਮਾਕਾ, ਮੌਕੇ ‘ਤੇ ਪਹੁੰਚਿਆਂ ਅੱਗ ਬੁਝਾਉ ਦਸਤਾ

TeamGlobalPunjab
1 Min Read

ਅੰਮ੍ਰਿਤਸਰ: ਜ਼ਿਲ੍ਹੇ ‘ਚ ਸ਼ਨੀਵਾਰ ਸਵੇਰੇ ਪਟਾਕਾ ਫੈਕਟਰੀ ‘ਚ ਅੱਗ ਲੱਗ ਗਈ। ਹਾਦਸੇ ਵਿੱਚ ਤਿੰਨ ਲੋਕਾਂ ਦੇ ਬੁਰੀ ਤਰ੍ਹਾਂ ਝੁਲਸਣ ਦੀ ਸੂਚਨਾ ਮਿਲੀ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ, ਅੱਗ ਬੁਝਾਉਣ ਦੀ ਕੋਸ਼ਿਸ਼ਾਂ ਜਾਰੀ ਹਨ। ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੈ, ਹਾਲਾਂਕਿ ਅਫਸਰਾਂ ਦਾ ਕਹਿਣਾ ਹੈ ਕਿ ਹਾਲੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਜਾਂਚ ਕੀਤੀ ਜਾਵੇਗੀ ਕਿ ਅੱਗ ਲੱਗਣ ਦੇ ਕੀ ਕਾਰਨ ਰਹੇ।

ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਅੱਗ ਲੱਗਣ ਦੌਰਾਨ ਫੈਕਟਰੀ ਬੰਦ ਸੀ ਅਤੇ ਉਸ ਵਿੱਚ ਕੋਈ ਮਜ਼ਦੂਰ ਕੰਮ ਨਹੀਂ ਕਰ ਰਿਹਾ ਸੀ, ਜ਼ਖਮੀ ਲੋਕ ਆਸਪਾਸ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

Share this Article
Leave a comment