ਅੰਮ੍ਰਿਤਸਰ ‘ਚ ਹੁਣ ਖੁੱਲ੍ਹਣਗੀਆਂ ਦੋਹਾਂ ਸਾਈਡ ਦੀਆਂ ਦੁਕਾਨਾਂ, ਜਾਣੋ ਸਮਾਂ

TeamGlobalPunjab
2 Min Read

ਅੰਮ੍ਰਿਤਸਰ : ਵਪਾਰੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੰਮ੍ਰਿਤਸਰ ਦੀਆਂ ਸਾਰੀਆਂ ਦੁਕਾਨਾਂ ਸੋਮਵਾਰ ਤੋ ਸ਼ੁਕਰਵਾਰ ਤੱਕ ਸਵੇਰੇ 9 ਤੋ 5 ਵਜੇ ਤੱਕ ਖੁਲਣਗੀਆਂ ਅਤੇ ਬਾਕੀ ਪਾਬੰਦੀਆਂ ਉਸ ਤਰ੍ਹਾਂ ਹੀ 10 ਜੂਨ ਤੱਕ ਲਾਗੂ ਰਹਿਣਗੀਆਂ। ਇਸ ਦਾ ਐਲਾਨ ਓਮ ਪ੍ਰਕਾਸ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਸਰਕਟ ਹਾਊਸ ਵਿਖੇ ਵਪਾਰੀਆਂ ਨਾਲ ਮੀਟਿੰਗ ਕਰਨ ਪਿਛੋ ਕੀਤਾ।

ਸੋਨੀ ਨੇ ਕਿਹਾ ਕਿ ਕੋਰੋਨਾ ਦੇ ਵੱਧਦੇ ਕੇਸਾਂ ਕਰਕੇ ਪਹਿਲਾਂ ਇੱਕ ਦਿਨ ਸੱਜੇ ਅਤੇ ਦੂਜੇ ਦਿਨ ਖੱਬੇ ਪਾਸੇ ਦੀਆਂ ਦੁਕਾਨਾਂ ਖੁਲਦੀਆਂ ਸਨ,ਪਰ ਹੁਣ ਕੋਰੋਨਾ ਦੇ ਕੇਸਾਂ ਵਿਚ ਕਮੀ ਆਉਣ ਕਰਕੇ ਸੋਮਵਾਰ ਤੋ ਸ਼ੁਕਰਵਾਰ ਤੱਕ ਦੋਹਾਂ ਪਾਸੇ ਦੀਆਂ ਦੁਕਾਨਾਂ ਸਵੇਰੇ 9 ਵਜੇ ਤੋ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਲਾਕਡਾਊਨ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਪਹਿਲਾਂ ਦੀ ਤਰ੍ਹਾਂ ਹੀ ਜਿਮ, ਸਪਾ ਸੈਂਟਰ, ਕੋਚਿੰਗ ਸੈਂਟਰ, ਹੋਟਲ/ਰੈਸਟੋਰੈਂਟ ਆਦਿ ਬੰਦ ਰਹਿਣਗੇ। ਸੋਨੀ ਨੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਦੁਕਾਨਾਂ ਅੰਦਰ ਉਸੇ ਹੀ ਗਾਹਕ ਨੂੰ ਦਾਖਲ ਹੋਣ ਦੇਣ ਜਿਸ ਨੇ ਮਾਸਕ ਪਾਇਆ ਹੋਵੇ ਅਤੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਦੁਕਾਨਦਾਰ ਨੇ ਵੀ ਮਾਸਕ ਪਾਇਆ ਹੋਇਆ ਹੈ। ਸੋਨੀ ਨੇ ਕਿਹਾ ਕਿ ਸਾਡੀ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਦੁਕਾਨਾਂ ਤੇ ਭੀੜ ਇਕੱਠੀ ਨਾ ਹੋਣ ਦੇਈਏ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰੀਏ ਅਤੇ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੀਏ।

Share this Article
Leave a comment