ਅੰਮ੍ਰਿਤਸਰ ‘ਚ ਵੱਡਾ ਐਨਕਾਊਂਟਰ; ਮੁੱਖ ਮੁਲਜ਼ਮ ਅੰਮ੍ਰਿਤਪਾਲ ਰੋਨੀ ਜ਼ਖਮੀ, ਹਥਿਆਰ ਅਤੇ ਐਸਯੂਵੀ ਕਾਰ ਬਰਾਮਦ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਦੇ ਛੇਹਰਟਾ ਥਾਣਾ ਖੇਤਰ ਵਿੱਚ ਅੱਜ ਪੁਲਿਸ ਅਤੇ ਇੱਕ ਅਪਰਾਧੀ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਮੀਡੀਆ ਨੂੰ ਘਟਨਾ ਬਾਰੇ ਜਾਣਕਾਰੀ ਦਿੱਤੀ। ਕਮਿਸ਼ਨਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਰਾਮਦਾਸ ਕਲੋਨੀ ਦੇ ਵਸਨੀਕ ਜਸਪਾਲ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਕਿ ਅੰਮ੍ਰਿਤਪਾਲ ਸਿੰਘ ਉਰਫ਼ ਰੋਨੀ ਅਤੇ ਉਸਦਾ ਸਾਥੀ ਹਰਪ੍ਰੀਤ ਇੱਕ XUV ਕਾਰ ਵਿੱਚ ਆਏ ਸਨ ਅਤੇ ਉਸਨੂੰ ਮਾਰਨ ਦੇ ਇਰਾਦੇ ਨਾਲ ਉਸ ‘ਤੇ ਦੋ ਗੋਲੀਆਂ ਚਲਾਈਆਂ। ਜਸਪਾਲ ਸਿੰਘ ਇਸ ਹਮਲੇ ਵਿੱਚ ਬਚ ਗਿਆ, ਪਰ ਉਸਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਗਨਹਿਰ ਜ਼ਖਮੀ ਹੋ ਗਿਆ।

ਦੱਸ ਦਈਏ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵੱਲੋਂ ਨਰਾਇਣਗੜ੍ਹ ਵਿਖੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਉਰਫ਼ ਰੋਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਅੰਮ੍ਰਿਤਪਾਲ ਸਿੰਘ ਉਰਫ਼ ਰੋਨੀ ਵੱਲੋਂ ਵਾਰਦਾਤ ਸਮੇਂ ਵਰਤੇ ਗਏ ਪਿਸਟਲ ਦੀ ਬਰਾਮਦਗੀ ਲਈ ਜਦੋਂ ਉਸਨੂੰ ਮੌਕੇ ’ਤੇ ਲਿਜਾਇਆ ਗਿਆ, ਤਾਂ ਉਸ ਵੱਲੋਂ ਪੁਲਿਸ ਪਾਰਟੀ ’ਤੇ ਫਾਇਰ ਕੀਤਾ ਗਿਆ। ਖ਼ਤਰੇ ਨੂੰ ਦੇਖਦਿਆਂ ਪੁਲਿਸ ਵੱਲੋਂ ਆਪਣੀ ਸਵੈ-ਰੱਖਿਆ ਵਿੱਚ ਜਵਾਬੀ ਫਾਇਰ ਕੀਤਾ ਗਿਆ, ਜਿਸ ਵਿੱਚ ਦੋਸ਼ੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਦੋਸ਼ੀ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਇੱਕ ਪਿਸਟਲ (.30 ਬੋਰ) ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ। ਇਸ ਸਬੰਧ ਵਿੱਚ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਮਾਮਲੇ ਦੀ ਅਗਲੀ ਜਾਂਚ ਜਾਰੀ ਹੈ।

ਗੋਲੀਬਾਰੀ ਵਿੱਚ ਵਰਤੀ ਗਈ XUV ਕਾਰ ਵੀ ਬਰਾਮਦ ਕਰ ਲਈ ਗਈ ਹੈ। ਦੂਜਾ ਦੋਸ਼ੀ ਹਰਪ੍ਰੀਤ ਨਿਆਣਾ ਫਰਾਰ ਹੈ ਅਤੇ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਦੇ ਅਨੁਸਾਰ ਦੋਸ਼ੀ ਨੂੰ ਪਹਿਲਾਂ ਹੀ ਐਨਡੀਪੀਐਸ ਐਕਟ ਦੇ ਤਹਿਤ ਹੈਰੋਇਨ ਦੀ ਵਪਾਰਕ ਮਾਤਰਾ ਦੇ ਇੱਕ ਮਾਮਲੇ ਵਿੱਚ ਨਾਮਜ਼ਦ ਕੀਤਾ ਜਾ ਚੁੱਕਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment