ਅੰਮ੍ਰਿਤਸਰ ਵਿਰਾਸਤੀ ਮਾਰਗ ‘ਤੇ ਲੱਗੇ ਬੁੱਤਾਂ ਨਾਲ ਭੰਨਤੋੜ, ਨੌਜਵਾਨਾ ਖਿਲਾਫ ਮਾਮਲਾ ਦਰਜ

TeamGlobalPunjab
1 Min Read

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਗਾਏ ਗਏ ਹੈਰੀਟੇਜ਼ ਸਟ੍ਰੀਟ ਤੇ ਸੱਭਿਆਚਾਰਕ ਬੁੱਤਾ ਨੂੰ ਤੋੜਨ ਦੀ ਕੋਸ਼ਿਸ ਕੀਤੀ ਗਈ ਹੈ।

ਇਸ ਮਾਮਲੇ ‘ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 8 ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਕੱਠੇ ਹੋਏ ਇਨ੍ਹਾਂ ਨੌਜਵਾਨਾਂ ਵਿਰੁੱਧ ਧਾਰਾ 307, 295 ਏ ਸਣੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ ਕੀਤਾ ਗਿਆ।

ਪੁਲਿਸ ਦਾ ਕਹਿਣਾ ਭੰਨਤੋੜ ਕਰਨ ਵਾਲੇ ਸਿੱਖ ਨੌਜਵਾਨ ਪੁਲਿਸ ਨਾਲ ਹੱਥੋਪਾਈ ਵੀ ਹੋਏ ਅਤੇ ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।

ਪੁਲਿਸ ਮੁਤਾਬਕ ਬੁੱਤਾਂ ਕੋਲ ਗਰਮ ਖਿਆਲੀ ਸਿੱਖ ਸੰਗਠਨਾਂ ਦੇ ਵਰਕਰਾਂ ਨੇ ਦੇਰ ਰਾਤ ਹੰਗਾਮਾ ਕੀਤਾ ਗਿਆ। ਅਸਲ ‘ਚ ਇਹ ਸਮੂਹ ਪਿਛਲੇ ਕੁਝ ਮਹੀਨਿਆਂ ਤੋਂ ਇਨ੍ਹਾਂ ਬੁੱਤਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਗੁਰਦੁਆਰਾ ਸਾਹਿਬ ਲਈ ਜਾਣ ਵਾਲੇ ਰਾਹ ‘ਤੇ ਪੰਜਾਬੀ ਸੱਭਿਆਚਾਰ ਨਹੀਂ ਸਗੋਂ ਸਿੱਖ ਸੂਰਵੀਰਾਂ ਦੇ ਇਤਿਹਾਸ ਦਾਲ ਜੁੜੇ ਬੁੱਤ ਲੱਗਣੇ ਚਾਹੀਦੇ ਹਨ।

Share This Article
Leave a Comment