ਅੰਮ੍ਰਿਤਸਰ: ਪੰਜਾਬ ਦੇ ਸਰਹਿੰਦ ਰੇਲਵੇ ਸਟੇਸ਼ਨ ਨੇੜੇ ਸ਼ਨੀਵਾਰ ਦੇਰ ਰਾਤ ਕਰੀਬ 10.30 ਵਜੇ ਚੱਲਦੀ ਟਰੇਨ ‘ਚ ਧਮਾ.ਕਾ ਹੋਇਆ ਹੈ। ਇਹ ਧਮਾ.ਕਾ ਅੰਮ੍ਰਿਤਸਰ-ਹਾਵੜਾ ਮੇਲ ਦੇ ਜਨਰਲ ਕੰਪਾਰਟਮੈਂਟ ਵਿੱਚ ਹੋਇਆ। ਇਸ ਦੌਰਾਨ ਰੇਲਗੱਡੀ ਦੀ ਪਿਛਲੀ ਜਨਰਲ ਬੋਗੀ ਵਿੱਚ ਬੈਠੇ ਚਾਰ ਯਾਤਰੀ ਜ਼ਖ਼ਮੀ ਹੋ ਗਏ ਹਨ।
ਹਾਸਿਲ ਜਾਣਕਾਰੀ ਅਨੁਸਾਰ ਇਹ ਧਮਾਕਾ ਇੱਕ ਬਾਲਟੀ ਵਿੱਚ ਰੱਖੇ ਪਟਾਕਿਆਂ ਕਾਰਨ ਹੋਇਆ ਹੈ। ਧਮਾਕੇ ਦੀ ਆਵਾਜ਼ ਸੁਣਦੇ ਹੀ ਕਰੀਬ 20 ਯਾਤਰੀਆਂ ਨੇ ਚੱਲਦੀ ਟਰੇਨ ਤੋਂ ਛਾਲ ਮਾਰ ਦਿੱਤੀ। ਇਸ ਕਾਰਨ ਚਾਰ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜਾਂਚ ਤੋਂ ਪਤਾ ਲੱਗਾ ਹੈ ਕਿ ਪਟਾਕਿਆਂ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜੀਆਰਪੀ ਦੇ ਡੀਐਸਪੀ ਜਗਮੋਹਨ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ। ਜਾਂਚ ‘ਚ ਪਤਾ ਲੱਗਾ ਕਿ ਇਕ ਯਾਤਰੀ ਆਪਣੇ ਸਾਮਾਨ ਸਮੇਤ ਆਪਣੇ ਪਿੰਡ ਨੂੰ ਪਟਾਕੇ ਲੈ ਕੇ ਜਾ ਰਿਹਾ ਸੀ। ਪਟਾਕੇ ਬਾਲਟੀ ਵਿੱਚ ਰੱਖੇ ਹੋਏ ਸਨ। ਬੋਗੀ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਪਟਾਕਿਆਂ ਨੂੰ ਅੱਗ ਲੱਗ ਗਈ ਅਤੇ ਧਮਾਕਾ ਹੋ ਗਿਆ। ਇਸ ਘਟਨਾ ‘ਚ ਪਤੀ-ਪਤਨੀ ਸਮੇਤ ਚਾਰ ਯਾਤਰੀ ਜ਼ਖਮੀ ਹੋ ਗਏ। ਹਾਦਸੇ ਦੌਰਾਨ ਕਿਸੇ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ ਅਤੇ ਕਿਸੇ ਨੇ ਐਮਰਜੈਂਸੀ ਖਿੜਕੀ ਤੋਂ ਛਾਲ ਮਾਰ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਟਰੇਨ ਦੀ ਰਫ਼ਤਾਰ ਧੀਮੀ ਸੀ। ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।