ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਟਰੇਨ ਦਾ ਜਲੰਧਰ ‘ਚ ਸਟਾਪੇਜ, ਰੇਲ ਗੱਡੀ ਨੂੰ ਹਰੀ ਝੰਡੀ ਵਿਖਾਉਣਗੇ ਮੋਦੀ

Global Team
2 Min Read

ਜਲੰਧਰ: ਜਲੰਧਰ ਅਤੇ ਪੰਜਾਬ ਦੇ ਨੇੜਲੇ ਇਲਾਕਿਆਂ ਤੋਂ ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਇੱਕ ਵੱਡੀ ਰਾਹਤ ਵਾਲੀ ਖ਼ਬਰ ਆਈ ਹੈ। ਰੇਲਵੇ ਨੇ ਵੰਦੇ ਭਾਰਤ ਟਰੇਨ ਨੂੰ ਜਲੰਧਰ ਸਿਟੀ ਸਟੇਸ਼ਨ ‘ਤੇ ਸਟਾਪੇਜ ਦੇਣ ਦਾ ਫੈਸਲਾ ਕੀਤਾ ਹੈ, ਜੋ ਕਿ ਜਲੰਧਰ ਤੋਂ ਅੰਮ੍ਰਿਤਸਰ ਹੁੰਦੇ ਹੋਏ ਕਟੜਾ ਸਟੇਸ਼ਨ ਜਾਵੇਗੀ। ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਅੰਮ੍ਰਿਤਸਰ ਵੰਦੇ ਭਾਰਤ (26406) ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਸਵੇਰੇ 6:40 ਵਜੇ ਰਵਾਨਾ ਹੋਵੇਗੀ ਅਤੇ ਦੁਪਹਿਰ 12:20 ਵਜੇ ਅੰਮ੍ਰਿਤਸਰ ਪਹੁੰਚੇਗੀ। ਵਾਪਸੀ ‘ਤੇ ਅੰਮ੍ਰਿਤਸਰ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਵੰਦੇ ਭਾਰਤ ਸ਼ਾਮ 4:25 ‘ਤੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ ਅਤੇ ਰਾਤ 10 ਵਜੇ ਕਟੜਾ ਸਟੇਸ਼ਨ ਪਹੁੰਚੇਗੀ।

ਇਹ ਟਰੇਨ ਜਲੰਧਰ ਸਿਟੀ ਸਟੇਸ਼ਨ ‘ਤੇ 11:03 ਵਜੇ ਪਹੁੰਚੇਗੀ। ਵਾਪਸੀ ਦੀ ਯਾਤਰਾ ‘ਤੇ ਟਰੇਨ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਸ਼ਾਮ 4:25 ਵਜੇ ਰਵਾਨਾ ਹੋਵੇਗੀ ਅਤੇ ਰਾਤ 10 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ (26405) ਪਹੁੰਚੇਗੀ। ਜਲੰਧਰ ਤੋਂ ਵੰਦੇ ਭਾਰਤ ਦਾ ਕਿਰਾਇਆ ਇੱਕ ਹਜ਼ਾਰ ਤੋਂ 1100 ਰੁਪਏ ਦੇ ਵਿਚਕਾਰ ਹੋਵੇਗਾ। ਟਰੇਨ ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ 2 ਮਿੰਟ ਲਈ ਰੁਕੇਗੀ। ਵੰਦੇ ਭਾਰਤ ਟਰੇਨ ਮੰਗਲਵਾਰ ਨੂੰ ਛੱਡ ਕੇ ਹਫ਼ਤੇ ਵਿੱਚ ਛੇ ਦਿਨ ਚੱਲੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਅਗਸਤ ਨੂੰ ਵੀਡੀਓ ਕਾਨਫਰੰਸ ਰਾਹੀਂ ਇਸਨੂੰ ਹਰੀ ਝੰਡੀ ਦਿਖਾਉਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment