ਅੰਮ੍ਰਿਤਸਰ ਦੇ ਕਾਂਗਰਸੀ ਮੇਅਰ ਕਰਮਜੀਤ ਸਿੰਘ ਰਿੰਟੂ ‘ਆਪ’ ‘ਚ ਸ਼ਾਮਲ

TeamGlobalPunjab
2 Min Read

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਿਰਫ਼ ਤਿੰਨ ਦਿਨ ਬਾਕੀ ਹਨ। 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਅੱਜ ਅੰਮ੍ਰਿਤਸਰ ਨਗਰ ਨਿਗਮ ਦੇ ਮੇਅਰ ਅਤੇ ਕਾਂਗਰਸੀ ਆਗੂ ਕਰਮਜੀਤ ਸਿੰਘ ਰਿੰਟੂ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਸੀ.ਐੱਮ. ਫ਼ੇਸ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਸਬੰਧੀ  ਰਿੰਟੂ ਨੇ ਕਿਹਾ ਕਿ ਜਦੋਂ ਕਿਸੇ ਵਿਅਕਤੀ ਨੂੰ ਅਤੇ ਉਸ ਦੇ ਕੰਮ ਨੂੰ ਅਣਡਿੱਠਾ ਕੀਤਾ ਜਾਵੇ ਤਾਂ ਫਿਰ ਉਸ ਕੋਲ ਕੋਈ ਹੋਰ ਰਸਤਾ ਨਹੀਂ ਰਹਿ ਜਾਂਦਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਵਿੱਚ ਉਨ੍ਹਾਂ ਨੂੰ ਲਗਾਤਾਰ ਅਣਦੇਖਿਆ ਕੀਤਾ ਜਾ ਰਿਹਾ ਸੀ।  ਰਿੰਟੂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਨਾਲ ਸਬੰਧਤ ਹਨ, ਜਿਥੇ ਕਾਂਗਰਸ ਦੇ ਮੌਜੂਦਾ ਵਿਧਾਇਕ ਸੁਨੀਲ ਦੱਤੀ ਚੋਣ ਲੜ ਰਹੇ ਹਨ।

ਅੱਜ ਕੇਜਰੀਵਾਲ ਜਲੰਧਰ ਵਿੱਚ ਆਮ ਆਦਮੀ ਪਾਰਟੀ ਲਈ ਨਾਰਥ, ਸੈਂਟਰਲ ਅਤੇ ਕੈਂਟ ਹਲਕਿਆਂ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਪਹਿਲਾਂ ਉਹ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿੱਚ ਸਥਿਤ ਗੁਰੂ ਰਵਿਦਾਸ ਮੰਦਰ ਵਿੱਚ ਮੱਥਾ ਟੇਕਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment