ਬਰਗਾੜੀ ਮੋਰਚਾ ਖ਼ਤਮ ਕਰਨਾ ਵੱਡੀ ਭੁੱਲ, ਜਿਸ ਲਈ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੰਗੀ ਮੁਆਫੀ

TeamGlobalPunjab
2 Min Read

ਅੰਮ੍ਰਿਤਸਰ : ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਬਰਗਾੜੀ ਵਿਖੇ ਸਾਡੇ ਛੇ ਮਹੀਨੇ ਚਲਾਏ ਮੋਰਚੇ ਨੂੰ ਸਫਲਤਾ ਤੋਂ ਪਹਿਲਾਂ ਖ਼ਤਮ ਕਰਨ ਲਈ ਮੁਆਫੀ ਮੰਗੀ ਹੈ। ‍ ਉਨ੍ਹਾਂ  ਐਤਵਾਰ ਨੂੰ ਆਪਣੇ ਸਮਰਥਕਾਂ ਸਣੇ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚ ਕੇ  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖ ਪੰਥ ਕੋਲੋਂ ਮੁਆਫੀ ਮੰਗੀ। ਉਨ੍ਹਾਂ ਐਲਾਨ ਕੀਤਾ ਕਿ ਹੁਣ ਸੰਗਤ ਦੇ ਸਹਿਯੋਗ ਨਾਲ ਮੁੜ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

ਅਰਦਾਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਮੰਡ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਿਛਲੀ ਬਾਦਲ ਸਰਕਾਰ ਨੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਸੰਗਤ ਨੂੰ ਇਨਸਾਫ਼ ਦੇਣ ਵਿਚ ਧੋਖਾ ਕੀਤਾ ਸੀ। ਉਸੇ ਤਰ੍ਹਾਂ ਮੌਜੂਦਾ ਸਰਕਾਰ ਨੇ ਵੀ ਧੋਖਾ ਦੇ ਕੇ ਚੱਲ ਰਹੇ ਬਰਗਾੜੀ ਮੋਰਚੇ ਵਿਚ ਪਹੁੰਚ ਕੇ  ਉਨ੍ਹਾਂ ਨੂੰ ਵਿਸ਼ਵਾਸ ਦੁਆਇਆ ਕਿ ਇਸ ਮਾਮਲੇ ਵਿਚ ਇਨਸਾਫ਼ ਕਰਦੇ ਹੋਏ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣਗੀਆਂ।  ਇਸੇ ਭਰੋਸੇ ਦੇ ਆਧਾਰ ’ਤੇ ਉਨ੍ਹਾਂ ਸਿੱਖ ਸ਼ਖ਼ਸੀਅਤਾਂ ਅਤੇ ਸੰਗਤ ਨਾਲ ਗੱਲਬਾਤ ਕਰ ਕੇ ਮੋਰਚਾ ਖਤਮ ਕਰ ਦਿੱਤਾ ਪਰ ਇਹ ਉਨ੍ਹਾਂ ਦੀ ਭੁੱਲ ਸਾਬਤ ਹੋਈ।ਉਨ੍ਹਾਂ ਕਿਹਾ ਕਿ ਦੋਨੋਂ ਹੀ ਸਰਕਾਰ ਦੋਸ਼ੀਆਂ ਨੂੰ ਬਚਾਉਣ ਵਿੱਚ ਲੱਗੀਆਂ ਹੋਈਆਂ ਹਨ।

ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ, ਬਰਗਾੜੀ ਕਾਂਡ, ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ਦੇ  ਲਈ ਪਿਛਲੇ ਲੰਮੇ ਸਮੇਂ ਤੋਂ ਸੰਗਤਾਂ ਇਨਸਾਫ ਦੀ ਮੰਗ ਕਰ ਰਹੀਆਂ ਹਨ।ਸਰਕਾਰਾਂ ਵੱਲੋਂ ਹੁਣ ਤਕ ਇਸ ਮਾਮਲੇ ਵਿੱਚ ਕੋਈ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਰਕਾਰ ਦਰਮਿਆਨ ਹੋਈਆਂ ਭੁੱਲਾਂ ਦੀ ਮੁਆਫੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਮੰਗੀ ਸੀ।ਇਸੇ ਨਕਸ਼ੇ ਕਦਮ ਤੇ ਚਲਦੇ ਹੋਏ ਭਾਈ ਧਿਆਨ ਸਿੰਘ ਮੰਡ ਨੇ ਵੀ ਅੱਜ ਅਰਦਾਸ ਕਰਕੇ ਬਰਗਾੜੀ ਮੋਰਚੇ ਨੂੰ ਬਿਨਾਂ ਸਫ਼ਲਤਾ ਹਾਸਿਲ ਕੀਤੇ ਸਰਕਾਰ ਦੇ ਭਰੋਸੇ ਵਿਚ ਆ ਕੇ ਚੁੱਕਣ ‘ਤੇ ਹੋਈ ਗਲਤੀ ਦੀ ਮੁਆਫੀ ਮੰਗੀ ਹੈ।

ਜਥੇਦਾਰ ਮੰਡ ਨੇ ਦੱਸਿਆ ਕਿ ਅੱਜ ਉਨ੍ਹਾਂ ਮੋਰਚਾ ਮੁੜ ਸ਼ੁਰੂ ਕਰਨ ਦੀ ਵੀ ਅਰਦਾਸ ਕੀਤੀ ਹੈ। ਸਿੱਖ ਸੰਗਤ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਉਹ ਇਸ ਸਬੰਧੀ ਅਗਲਾ ਫੈਸਲਾ ਕਰਨਗੇ।

- Advertisement -

Share this Article
Leave a comment