ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਗੁਰੂ ਰਾਮਦਾਸ ਸਰਾਂ ਨੇੜੇ ਇੱਕ ਸਾਲ ਦੀ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ ਨੂੰ ਕੁਝ ਘੰਟਿਆਂ ਅੰਦਰ ਗ੍ਰਿਫਤਾਰ ਕਰ ਲਿਆ। ਥਾਣਾ ਈ-ਡਵੀਜ਼ਨ ਪੁਲਿਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਔਰਤ ਨੂੰ ਹਿਰਾਸਤ ਵਿੱਚ ਲਿਆ, ਜਿਸ ਦੀ ਪਛਾਣ ਕੁਲਵੰਤ ਕੌਰ ਵਜੋਂ ਹੋਈ ਹੈ।
ਐਸਸੀਪੀ ਜਸਪਾਲ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਸ਼ਿਕਾਇਤਕਰਤਾ ਨੇ 23 ਜੂਨ 2025 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਲਈ ਆਉਣ ਦੀ ਸੂਚਨਾ ਦਿੱਤੀ ਸੀ। ਉਹ ਆਪਣੇ ਬੱਚਿਆਂ ਨਾਲ ਸ੍ਰੀ ਗੁਰੂ ਰਾਮਦਾਸ ਨਿਵਾਸ ਵਿੱਚ ਠਹਿਰੀ ਹੋਈ ਸੀ। 27 ਜੂਨ ਦੀ ਸਵੇਰ 10 ਵਜੇ ਦੇ ਕਰੀਬ ਇੱਕ ਅਣਪਛਾਤੀ ਔਰਤ ਉਸ ਦੀ ਇੱਕ ਸਾਲ ਦੀ ਬੱਚੀ ਨੂੰ ਚੁੱਕ ਕੇ ਲੈ ਗਈ।
ਤੇਜ਼ ਕਾਰਵਾਈ ਨਾਲ ਬੱਚੀ ਬਰਾਮਦ
ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਈ-ਡਵੀਜ਼ਨ ਦੀ ਵਿਸ਼ੇਸ਼ ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕੁਝ ਹੀ ਘੰਟਿਆਂ ਵਿੱਚ ਬੱਚੀ ਨੂੰ ਸਹੀ-ਸਲਾਮਤ ਬਰਾਮਦ ਕਰ ਲਿਆ। ਅਗਵਾਹਕਾਰ ਔਰਤ ਕੁਲਵੰਤ ਕੌਰ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਅਗਵਾਹ ਦੀ ਮਨਸ਼ਾ ਦਾ ਪਤਾ ਲਗਾਇਆ ਜਾ ਸਕੇ। ਮਾਮਲੇ ਦੀ ਜਾਂਚ ਜਾਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।