ਅੰਮ੍ਰਿਤਸਰ ਪੁਲਿਸ ਨੇ ਫਿਰੋਜ਼ਪੁਰ ਤੋਂ ਹੈਂਡ ਗ੍ਰਨੇਡ ਸਣੇ 2 ਅੱਤਵਾਦੀ ਕੀਤੇ ਗ੍ਰਿਫ਼ਤਾਰ

Rajneet Kaur
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਵੀਰਵਾਰ ਸਵੇਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਦੌਰਾਨ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਤਿੰਨ ਗ੍ਰਨੇਡ, ਇੱਕ ਲੱਖ ਦੀ ਭਾਰਤੀ ਕਰੰਸੀ ਅਤੇ ਬਰੇਜ਼ਾ ਕਾਰ ਬਰਾਮਦ ਹੋਈ ਹੈ। ਮੁਲਜ਼ਮ ਕਾਰ ਵਿੱਚ ਮਕਬੂਲਪੁਰਾ ਵੱਲ ਜਾ ਰਹੇ ਸਨ।  ਫਿਲਹਾਲ ਪੁਲਿਸ ਇਸ ਘਟਨਾ ਬਾਰੇ ਕਿਸੇ ਤਰ੍ਹਾਂ ਦੀ ਪੁਸ਼ਟੀ ਨਹੀਂ ਕੀਤੀ ਹੈ।

ਮਿਲੀ ਜਾਣਕਾਰੀ ਅਨੁਸਾਰ  ਡੀਜੀਪੀ ਗੌਰਵ ਯਾਦਵ ਕੁਝ ਸਮੇਂ ਵਿੱਚ ਇੱਥੇ ਪਹੁੰਚ ਸਕਦੇ ਹਨ ਅਤੇ ਇਸ ਸਬੰਧੀ ਪ੍ਰੈਸ ਕਾਨਫਰੰਸ ਕਰ ਸਕਦੇ ਹਨ। ਪੁਲਿਸ ਸੂਤਰਾਂ ਨੇ ਮੁਲਜ਼ਮਾਂ ਦੀ ਪਛਾਣ ਫ਼ਿਰੋਜ਼ਪੁਰ ਦੇ ਪਿੰਡ ਬੇਰੇਕੇ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਉਰਫ਼ ਮਿੰਟੂ ਅਤੇ ਸਦਰ ਥਾਣਾ ਅਧੀਨ ਪੈਂਦੇ ਪਿੰਡ ਅਲੀਕੇ ਦੇ ਰਹਿਣ ਵਾਲੇ ਅੰਗਰੇਜ਼ ਸਿੰਘ ਉਰਫ਼ ਗੇਜਾ ਵਜੋਂ ਕੀਤੀ ਹੈ। ਪੁਲਿਸ ਨੇ ਨਾਕਾਬੰਦੀ ਕਰ ਕੇ ਉਪਰੋਕਤ ਮੁਲਜ਼ਮਾਂ ਨੂੰ ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮਾਮਲੇ ਸਬੰਧੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ  ਇਹ ਖੇਪ ਜੰਮੂ ਵਿੱਚ ਸਰਗਰਮ ਅੱਤਵਾਦੀ ਸੰਗਠਨਾਂ ਰਾਹੀਂ ਇੱਥੇ ਭੇਜੀ ਗਈ ਹੈ।  ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਨੇ ਡਰੋਨ ਰਾਹੀਂ ਇਹ ਖੇਪ ਇੱਥੇ ਸੁੱਟੀ ਹੈ। ਫਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment