Amritsar : ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ! ਜਵਾਨਾਂ ਨੇ ਡਰੋਨ ਅਤੇ ਅੱਧਾ ਕਿਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਨਾਲ ਲੱਗਦੇ ਅੰਤਰਰਾਸ਼ਟਰੀ ਸਰਹੱਦੀ ਖੇਤਰ ‘ਚ ਇੱਕ ਵਾਰ ਫਿਰ ਸੁਰੱਖਿਆ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਨੇੜੇ ਸਥਿਤ ਬੀ.ਓ.ਪੀ ਕਲਾਮ ਡੋਗਰ ਇਲਾਕੇ ਵਿੱਚ ਡਰੋਨ ਰਾਹੀਂ ਹੈਰੋਇਨ ਦੀ ਖੇਪ ਭੇਜਣ ਦੀ ਕੋਸ਼ਿਸ਼ ਕੀਤੀ ਗਈ।ਜਾਣਕਾਰੀ ਮੁਤਾਬਕ, ਦੇਰ ਰਾਤ ਸਰਹੱਦ ‘ਤੇ ਤਾਇਨਾਤ ਜਵਾਨਾਂ ਨੂੰ ਅਚਾਨਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਅਲਰਟ ਹੋ ਕੇ ਪੂਰੇ ਇਲਾਕੇ ਨੂੰ ਘੇਰ ਲਿਆ। ਜਵਾਨਾਂ ਨੇ ਸ਼ੱਕੀ ਡਰੋਨ ਦੀ ਦਿਸ਼ਾ ਵਿੱਚ ਫਾਇਰਿੰਗ ਵੀ ਕੀਤੀ ਤਾਂ ਜੋ ਉਸ ਨੂੰ ਨਾਕਾਮ ਕੀਤਾ ਜਾ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਘੁਸਪੈਠ ਨੂੰ ਰੋਕਿਆ ਜਾ ਸਕੇ।

ਕੁਝ ਦੇਰ ਬਾਅਦ ਸੀਮਾ ਸੁਰੱਖਿਆ ਬਲ ਅਤੇ ਹੋਰ ਏਜੰਸੀਆਂ ਨੇ ਸਾਂਝੇ ਤੌਰ ‘ਤੇ ਤਲਾਸ਼ੀ ਮੁਹਿੰਮਚਲਾਈ। ਤਲਾਸ਼ੀ ਦੌਰਾਨ ਖੇਤਾਂ ਅਤੇ ਆਸ-ਪਾਸ ਦੇ ਇਲਾਕੇ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ। ਇਸ ਦੇ ਨਾਲ ਹੀ ਹੈਰੋਇਨ ਦਾ ਇੱਕ ਪੈਕੇਟ ਵੀ ਮਿਲਿਆ, ਜਿਸ ਦਾ ਭਾਰ ਲਗਭਗ 535 ਗ੍ਰਾਮ ਹੈ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਇਹ ਡਰੋਨ ਪਾਕਿਸਤਾਨੀ ਸਰਹੱਦ ਤੋਂ ਭੇਜਿਆ ਗਿਆ ਸੀ ਅਤੇ ਇਸ ਦਾ ਮਕਸਦ ਭਾਰਤ ਵਿੱਚ ਨਸ਼ੇ ਦੀ ਖੇਪ ਪਹੁੰਚਾਉਣਾ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ। ਬੀ.ਐੱਸ.ਐੱਫ. ਨੇ ਆਸ-ਪਾਸ ਦੇ ਪਿੰਡਾਂ ਅਤੇ ਖੇਤਾਂ ਵਿੱਚ ਨਿਗਰਾਨੀ ਵਧਾ ਦਿੱਤੀ ਹੈ ਤਾਂ ਜੋ ਅਜਿਹੀ ਕਿਸੇ ਵੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।

ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਡਰੋਨ ਨੂੰ ਕਿਸ ਜਗ੍ਹਾ ਤੋਂ ਉਡਾਇਆ ਗਿਆ ਸੀ ਅਤੇ ਇਸ ਦੇ ਪਿੱਛੇ ਕਿਹੜਾ ਨੈੱਟਵਰਕ ਸਰਗਰਮ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment