SGPC ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ Amazon ਨੂੰ ਭੇਜੇਗੀ ਕਾਨੂੰਨੀ ਨੋਟਿਸ : ਮੁੱਖ ਸਕੱਤਰ

TeamGlobalPunjab
2 Min Read

ਅੰਮ੍ਰਿਤਸਰ : ਆਨਲਾਈਨ ਵਿਕਰੀ ਕੰਪਨੀ ਐਮਾਜ਼ੋਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਸੈਂਚੀਆਂ ਤੇ ਗੁਟਕਾ ਸਾਹਿਬਾਨ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।  SGPC ਦੁਆਰਾ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, Amazon ਵੱਲੋਂ ਸਿੱਖ ਸਿਧਾਂਤਾਂ ਦੇ ਵਿਰੁੱਧ ਅਜਿਹੀ ਪ੍ਰੈਕਟਿਸ ਕੀਤੀ ਜਾ ਰਹੀ ਹੈ।  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਬਾਣੀ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਕਰਨਾ ਠੀਕ ਨਹੀਂ ਹੈ।ਸਿੱਖ ਕੌਮ ਦੇ ਮਨਾਂ ਵਿਚ ਗੁਰਬਾਣੀ ਪ੍ਰਤੀ ਭਾਰੀ ਸ਼ਰਧਾ ਅਤੇ ਸਤਿਕਾਰ ਹੈ ਅਤੇ Amazon ਦੁਆਰਾ ਗੁਟਕਾ ਸਾਹਿਬਾਨ ਦੀ ਆਨਲਾਈਨ ਵਿਕਰੀ ਨੂੰ ਲੈ ਕੇ ਸਿੱਖਾਂ ਦੇ ਮਨਾਂ ‘ਚ ਰੋਸ ਦੀ ਲਹਿਰ ਹੈ। ”ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੇ ਤੁਰੰਤ ਵੈੱਬਸਾਈਟ ਤੋਂ ਗੁਰਬਾਣੀ ਦੇ ਗੁਟਕਾ ਸਾਹਿਬਾਨ ਨੂੰ ਹਟਾ ਕੇ ਸਪਸ਼ਟੀਕਰਨ ਨਾ ਭੇਜਿਆ ਤਾਂ ਸ਼੍ਰੋਮਣੀ ਕਮੇਟੀ ਵਲੋਂ ਐਮਾਜ਼ੋਨ ਕੰਪਨੀ ਖ਼ਿਲਾਫ਼ ਕਾਨੂੰਨ ਕਾਰਵਾਈ ਕੀਤੀ ਜਾਵੇਗੀ।

ਹਰਜਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਹਿਨ ਕੇ ਭੰਗੜਾ ਪਾਉਣ ਦੀ ਵੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।ਭੰਗੜਾ ਪਾਉਣ ਦੀ ਸੋਸ਼ਲ ਮੀਡੀਏ ‘ਤੇ ਚੱਲ ਰਹੀ ਵੀਡੀਓ ਦਾ ਵੀ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਸਬੰਧੀ ਸਾਈਬਰ ਕ੍ਰਾਈਮ ਸੈੱਲ ਨੂੰ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ, ਤਾਂ ਕਿ ਅਜਿਹੇ ਨੌਜਵਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਸੀ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Share this Article
Leave a comment