ਅੰਮ੍ਰਿਤਸਰ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ: ਆਈਪੀਐਸ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਵਿਜੀਲੈਂਸ ਬਿਊਰੋ ਦੇ ਐਸਐਸਪੀ ਲਖਬੀਰ ਸਿੰਘ ਨੂੰ ਮੁਅੱਤਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਹੁਣ ਉਨ੍ਹਾਂ ਦੀ ਜਗ੍ਹਾ ਇੱਕ ਨਵਾਂ ਅਧਿਕਾਰੀ ਨਿਯੁਕਤ ਕੀਤਾ ਹੈ। ਦੱਸ ਦਈਏ ਐਸਐਸਪੀ ਲਖਬੀਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਮੁਅੱਤਲ ਕੀਤਾ ਗਿਆ ਸੀ। ਲਖਬੀਰ ਸਿੰਘ ਦੀ ਮੁਅੱਤਲੀ ਤੋਂ ਬਾਅਦ ਅੰਮ੍ਰਿਤਸਰ ਵਿਜੀਲੈਂਸ ਰੇਂਜ ਨੂੰ ਨਵਾਂ ਐਸਐਸਪੀ ਮਿਲ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਇਹ ਜ਼ਿੰਮੇਵਾਰੀ ਹੁਣ IPS ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ।

ਹਰਪ੍ਰੀਤ ਸਿੰਘ ਆਈਪੀਐਸ ਦੀ ਨਿਯੁਕਤੀ ਦਾ ਉਦੇਸ਼ ਅੰਮ੍ਰਿਤਸਰ ਰੇਂਜ ਵਿੱਚ ਚੱਲ ਰਹੀਆਂ ਜਾਂਚਾਂ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਵਧਾਉਣਾ ਅਤੇ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਨਿਰਪੱਖ ਜਾਂਚ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਦੀ ਨਿਯੁਕਤੀ ਦੇ ਨਾਲ ਵਿਜੀਲੈਂਸ ਬਿਊਰੋ ਨੇ ਇਹ ਵੀ ਸੁਨੇਹਾ ਦਿੱਤਾ ਹੈ ਕਿ ਕਿਸੇ ਵੀ ਭ੍ਰਿਸ਼ਟਾਚਾਰ ਜਾਂ ਬੇਨਿਯਮੀਆਂ ਨਾਲ ਨਜਿੱਠਣ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸਦੇ ਨਾਲ ਹੀ ਮਾਹਿਰਾਂ ਦਾ ਕਹਿਣਾ ਹੈ ਕਿ ਹਰਪ੍ਰੀਤ ਸਿੰਘ ਆਈਪੀਐਸ ਦੀ ਤਾਇਨਾਤੀ ਅੰਮ੍ਰਿਤਸਰ ਰੇਂਜ ਵਿੱਚ ਵਿਜੀਲੈਂਸ ਕਾਰਵਾਈਆਂ ਨੂੰ ਵਧੇਰੇ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਏਗੀ। ਇਸ ਨਾਲ ਜਨਤਾ ਦਾ ਵਿਸ਼ਵਾਸ ਵਧੇਗਾ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਕਾਰਵਾਈ ਯਕੀਨੀ ਬਣੇਗੀ। ਉਨ੍ਹਾਂ ਦਾ ਤਜਰਬਾ ਅਤੇ ਪ੍ਰਬੰਧਕੀ ਹੁਨਰ ਰੇਂਜ ਵਿੱਚ ਜਾਂਚ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਸਾਬਤ ਹੋ ਸਕਦੇ ਹਨ। ਸਰਕਾਰ ਦੀ ਇਹ ਪਹਿਲਕਦਮੀ ਦਰਸਾਉਂਦੀ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ ਅਤੇ ਵਿਜੀਲੈਂਸ ਬਿਊਰੋ ਹੁਣ ਹੋਰ ਸਰਗਰਮ ਹੋ ਜਾਵੇਗਾ ਅਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮਾਂ ਨੂੰ ਮਜ਼ਬੂਤ ​​ਕਰੇਗਾ।

ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਦੇ ਐਸਐਸਪੀ ਲਖਵੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਇਹ ਕਾਰਵਾਈਇੱਕ ਸੀਨੀਅਰ ਆਈਏਐਸ ਅਧਿਕਾਰੀ ਦੀ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਸੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment