ਐਮੀ ਵਿਰਕ ਦੀ ਮੋਸਟ ਅਵੇਟਿਡ ਫਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਟ੍ਰੇਲਰ ਰਿਲੀਜ਼

TeamGlobalPunjab
1 Min Read

ਨਿਊਜ਼ ਡੈਸਕ: ਐਮੀ ਵਿਰਕ ਦੀ ਮੋਸਟ ਅਵੇਟਿਡ ਫਿਲਮ ‘ਆਜਾ ਮੈਕਸੀਕੋ ਚੱਲੀਏ’ ਦਾ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ।

ਰਾਕੇਸ਼ ਧਵਨ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਵਿਚ ਐਮੀ ਵਿਰਕ ਦੇ ਨਾਲ  ਫਿਲਮ ਵਿੱਚ ਹਨੀ ਮੱਟੂ ਵਰਗੇ ਡੂੰਘੇ ਕਲਾਕਾਰ, ਜ਼ਾਫਰੀ ਖਾਨ ਅਤੇ ਨਾਸਿਰ ਚਿਨਯੋਤੀ ਵਰਗੇ ਮਸ਼ਹੂਰ ਪਾਕਿਸਤਾਨੀ ਕਲਾਕਾਰ, ਯਾਸਮਾਨੀ ਮੋਹਸਾਨੀ, ਅਤੇ ਹੋਰ ਬਹੁਤ ਸਾਰੇ ਕਲਾਕਾਰ ਵੀ ਹਨ। ਫਿਲਮ ਦਾ ਮੁੱਖ ਵਿਸ਼ਾ ਵੱਡੀ ਗਿਣਤੀ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਆਲੇ-ਦੁਆਲੇ ਘੁੰਮਦਾ ਹੈ ਜੋ ਡੋਂਕੀ ਪਾਸਪੋਰਟ ਦੀ ਵਰਤੋਂ ਕਰਕੇ ਵਿਦੇਸ਼ਾਂ ਵਿੱਚ ਦਾਖਲ ਹੁੰਦੇ ਹਨ।

ਫਿਲਮ ‘ਚ ਗੀਤ ਬੀਰ ਸਿੰਘ, ਹੈਪੀ ਰਾਏਕੋਟੀ ਤੇ ਹਰਮਨਜੀਤ ਵੱਲੋਂ ਲਿਖੇ ਗਏ ਹਨ ਅਤੇ ਇਹਨਾਂ ਨੂੰ ਆਪਣੀ ਆਵਾਜ਼ ਦਿੱਤੀ ਹੈ ਐਮੀ ਵਿਰਕ ਤੇ ਬੀਰ ਸਿੰਘ ਨੇ। ਰਾਕੇਸ਼ ਧਵਨ ਦੁਆਰਾ ਲਿਖੀ ਤੇ ਨਿਰਦੇਸ਼ਤ, ਫਿਲਮ ਆਜਾ ਮੈਕਸੀਕੋ ਚੱਲੀਏ ਦੇ ਨਿਰਮਾਤਾ ਐਮੀ ਵਿਰਕ, ਗੁਰਪ੍ਰੀਤ ਸਿੰਘ ਅਤੇ ਦਲਜੀਤ ਸਿੰਘ ਥਿੰਦ ਹਨ। ਇਹ ਫਿਲਮ ਐਮੀ ਵਿਰਕ ਪ੍ਰੋਡਕਸ਼ਨ ਅਤੇ ਥਿੰਦ ਮੋਸ਼ਨ ਫ਼ਿਲਮਜ਼ ਦੁਆਰਾ ਦੁਨੀਆ ਭਰ ਵਿਚ 25 ਫਰਵਰੀ ਨੂੰ ਰਿਲੀਜ਼ ਕੀਤੀ ਜਾ ਰਹੀ ਹੈ।

 ਰੋਜ਼ੀ ਰੋਟੀ ਦੀ ਭਾਲ ਤੇ ਘਰ ਦੀਆਂ ਮਜਬੂਰੀਆਂ ਨੂੰ ਦੇਖਦੇ ਹੋਏ ਪੰਜਾਬੀ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ ਤੇ ਕਿਸ ਕਿਸ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਉਹਨਾਂ ਨੂੰ ਸਾਹਮਣਾ ਕਰਨਾ ਪੈਂਦਾ ਹੈ ਉਹ ਸਭ ਤੁਹਾਨੂੰ ਇਸ ਫ਼ਿਲਮ ਵਿੱਚ ਦਿਖੇਗਾ।

- Advertisement -

Share this Article
Leave a comment