ਖੰਨਾ ‘ਚ ‘ਆਪ’ ਆਗੂ ਦਾ ਗੋਲੀ ਮਾਰ ਕੇ ਕਤਲ, ਸਰਪੰਚੀ ਦੀਆਂ ਚੋਣਾਂ ਲੜਨ ਦੀ ਕਰ ਰਿਹਾ ਸੀ ਤਿਆਰੀ

Global Team
2 Min Read

ਖੰਨਾ ਵਿੱਚ ਆਪ ਦੇ ਕਿਸਾਨ ਵਿੰਗ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਖੰਨਾ ਦੇ ਪਿੰਡ ਇਕੋਲਾਹਾ ਵਿੱਚ ਆਪ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਡੀਸੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।

ਤਰਲੋਚਨ ਸਿੰਘ ਉਰਫ਼ ਡੀਸੀ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਵੀਡੀਓ ਸਾਹਮਣੇ ਆਈ ਹੈ। ਪੁਲੀਸ ਨੇ ਸੀਸੀਟੀਵੀ ਤੋਂ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਫਿਲਹਾਲ ਪੁਲਿਸ ਅਧਿਕਾਰੀ ਇਹ ਪਤਾ ਲਗਾਉਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਕਿ ਇਸ ਕਤਲ ਪਿੱਛੇ ਕੀ ਕਾਰਨ ਸੀ ਅਤੇ ਇਸ ਕਤਲ ਕਾਂਡ ਵਿੱਚ ਕਿੰਨੇ ਲੋਕ ਸ਼ਾਮਲ ਹਨ।

ਸੋਮਵਾਰ ਸ਼ਾਮ ਨੂੰ ਜਦੋਂ ਤਰਲੋਚਨ ਆਪਣੇ ਖੇਤ ਤੋਂ ਘਰ ਪਰਤ ਰਿਹਾ ਸੀ ਤਾਂ ਕਿਸੇ ਨੇ ਉਸ ਨੂੰ ਗੋਲੀ ਮਾਰ ਦਿੱਤੀ। ਤਰਲੋਚਨ ਖੂਨ ਨਾਲ ਲੱਥਪੱਥ ਹਾਲਤ ਵਿਚ ਪਿੰਡ ਦੀ ਸੜਕ ਕਿਨਾਰੇ ਪਿਆ ਸੀ ਤਾਂ ਉਸ ਦੇ ਲੜਕੇ ਨੇ ਪਿੰਡ ਵਾਸੀਆਂ ਨਾਲ ਮਿਲ ਕੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ। ਉਥੇ ਡਾਕਟਰਾਂ ਨੇ ਤਰਲੋਚਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਸੀਸੀਟੀਵੀ ਵਿੱਚ ਦਿਖਾਈ ਦੇ ਰਿਹਾ ਹੈ ਕਿ ਜਦੋਂ ਤਰਲੋਚਨ ਸਿੰਘ ਆਪਣੇ ਖੇਤ ਤੋਂ ਸਕੂਟਰ ’ਤੇ ਘਰ ਵੱਲ ਜਾ ਰਿਹਾ ਸੀ ਤਾਂ ਕਾਤਲ ਪਹਿਲਾਂ ਹੀ ਸੂਆ ਟ੍ਰੈਕ ਕੋਲ ਮੋੜ ’ਤੇ ਖੜ੍ਹਾ ਸੀ। ਜਿਸ ਨੇ ਨੇੜੇ ਆਉਂਦੇ ਹੀ ਤਰਲੋਚਨ ਨੂੰ ਗੋਲੀ ਮਾਰ ਦਿੱਤੀ। ਜਿਸ ਕਾਰਨ ਤਰਲੋਚਨ ਜ਼ਮੀਨ ‘ਤੇ ਡਿੱਗ ਗਿਆ। ਇਸ ਤੋਂ ਬਾਅਦ ਮੁਲਜ਼ਮ ਨੇ ਦੋ ਹੋਰ ਗੋਲੀਆਂ ਚਲਾਈਆਂ। ਫਾਇਰਿੰਗ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ।

ਲੁਧਿਆਣਾ ਰੇਂਜ ਦੀ ਡੀਆਈਜੀ ਧਨਪ੍ਰੀਤ ਕੌਰ ਸੋਮਵਾਰ ਰਾਤ ‘ਆਪ’ ਆਗੂ ਕਤਲ ਕਾਂਡ ਦਾ ਜਾਇਜ਼ਾ ਲੈਣ ਪੁੱਜੇ। ਉਨ੍ਹਾਂ ਨੇ ਐਸਐਸਪੀ ਅਸ਼ਵਨੀ ਗੋਟਿਆਲ ਨੂੰ ਨਾਲ ਲੈ ਕੇ ਮੌਕੇ ‘ਤੇ ਮਾਮਲੇ ਦੀ ਜਾਂਚ ਕੀਤੀ। ਇਸ ਤੋਂ ਬਾਅਦ ਸਿਵਲ ਹਸਪਤਾਲ ਖੰਨਾ ਨੇ ਵੀ ਆ ਕੇ ਜਾਇਜ਼ਾ ਲਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment