ਇਟਲੀ ਤੋਂ ਪੰਜਾਬ ਆਪਣੇ ਪਿੰਡ ਪਰਤੇ 26 ਸਾਲਾ ਨੌਜਵਾਨ ਦੇ ਨਾਲ ਵਾਪਰਿਆ ਹਾਦਸਾ

Global Team
3 Min Read

ਹੁਸ਼ਿਆਰਪੁਰ : ਇਟਲੀ ਤੋਂ ਪੰਜਾਬ ਆਪਣੇ ਪਿੰਡ ਪਰਤੇ ਇੱਕ ਨੌਜਵਾਨ ਦੇ ਨਾਲ ਹਾਦਸਾ ਵਾਪਰਿਆ ਹੈ, ਜਿੱਥੇ ਉਸ ਦੀ ਤੇਜ਼ ਰਫਤਾਰ ਕਾਰ ਇੱਕ ਭੱਠੇ ਦੇ ਵਿੱਚ ਜਾ ਟਕਰਾਈ ਅਤੇ ਉਸ ਤੋਂ ਬਾਅਦ ਪਲਟ ਗਈ ਅਤੇ ਥਾਏਂ ਹੀ ਨੌਜਵਾਨ ਦੀ ਮੌ.ਤ ਹੋ ਗਈ।

ਨੌਜਵਾਨ ਹਾਲੇ 8 ਦਿਨ ਪਹਿਲਾਂ ਹੀ ਇਟਲੀ ਤੋਂ ਆਪਣੇ ਪਿੰਡ ਪਰਤਿਆ ਸੀ ਅਤੇ ਉਸ ਨੇ ਹੁਣ ਕੈਨੇਡਾ ਜਾਣਾ ਸੀ। ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਰਾਮਪੁਰ ਬਿਲੜੋ ਨੇੜੇ ਇਕ ਤੇਜ਼ ਰਫ਼ਤਾਰ ਕਾਰ ਭੱਠੇ ਦੇ ਨਾਲ ਟਕਰਾ ਗਈ।  ਜਿਸ ਕਾਰਨ ਕਾਰ ਵਿਚ ਸਵਾਰ 26 ਸਾਲਾ ਨੌਜਵਾਨ ਅੰਮ੍ਰਿਤਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ।  ਨੌਜਵਾਨ ਪਿੰਡ ਡੋਗਰਪੁਰ ਦਾ ਰਹਿਣ ਵਾਲਾ ਸੀ ।

ਦਰਅਸਲ ਨੌਜਵਾਨ ਅੰਮ੍ਰਿਤਪਾਲ ਪਿੰਡ ਹਾਜ਼ੀਪੁਰ ਤੋਂ ਆਪਣੀ ਗੱਡੀ ਵਿਚ ਸਵਾਰ ਹੋ ਕੇ ਜਾਗੋ ਤੋਂ ਹੁੰਦੇ ਹੋਏ ਵਾਪਸ ਪਿੰਡ ਡੋਗਰਪੁਰ ਨੂੰ ਆ ਰਿਹਾ ਸੀ ਪਰ ਜਿਵੇਂ ਹੀ ਉਹ ਪਿੰਡ ਰਾਮਪੁਰ ਬਿਲੜੋ ਦੇ ਭੱਠੇ ਨੇੜੇ ਪੁਲ਼ ’ਤੇ ਪੁੱਜਿਆ ਤਾਂ ਉਸ ਦੀ ਤੇਜ਼ ਰਫ਼ਤਾਰ ਗੱਡੀ ਭੱਠੇ ਨਾਲ ਟਕਰਾ ਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉਡ ਗਏ ਅਤੇ ਨੌਜਵਾਨ ਨੂੰ ਬੜੀ ਮਸ਼ੱਕਤ ਨਾਲ ਬਾਹਰ ਕੱਢਿਆ ਗਿਆ।

- Advertisement -

ਦਸਿਆ ਜਾ ਰਿਹਾ ਹੈ ਕਿ  ਅੰਮ੍ਰਿਤ ਪਾਲ ਦਾ ਹਾਲੇ 9 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਤੇ ਹੁਣ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ। ਮਾਪਿਆਂ ਤੋਂ ਆਪਣੇ ਪੁੱਤ ਦੀ ਮੌਤ ਦਾ ਦੁੱਖ ਸਹਾਰ ਨਹੀਂ ਹੋ ਰਿਹਾ, ਸਾਰਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ: ਬਰੈਂਪਟਨ ਗੋਲੀਬਾਰੀ ਵਿੱਚ 24 ਸਾਲਾ ਪੰਜਾਬੀ ਨੌਜਵਾਨ ਗ੍ਰਿਫ਼ਤਾਰ

ਏਐਸਆਈ ਰਸ਼ਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਅੰਮ੍ਰਿਤਪਾਲ ਦੀ ਗੱਡੀ ਇੱਟਾਂ ਦੇ ਚੱਕੇ ਨਾਲ ਟਕਰਾ ਕੇ ਪਲਟ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਐ। ਦੱਸ ਦਈਏ ਕਿ ਅੰਮ੍ਰਿਤਪਾਲ ਦਾ ਹਾਲੇ 9 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਪਰ ਉਸ ਦੀ ਮੌਤ ਨੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਸੁੱਟ ਦਿੱਤਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment