ਗੁਰਦਾਸਪੁਰ: ਪੰਜਾਬ ਦੇ ਗੁਰਦਾਸਪੁਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਧਾਰੀਵਾਲ ਵਿੱਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਇੱਕ ਦਰੱਖਤ ਨਾਲ ਟਕਰਾ ਗਈ। ਜਾਣਕਾਰੀ ਅਨੁਸਾਰ ਇਕ ਨਿੱਜੀ ਕੰਪਨੀ ਦੀ ਬੱਸ ਨੂੰ ਬਚਾਉਂਦੇ ਹੋਏ ਪੰਜਾਬ ਰੋਡਵੇਜ਼ ਦੀ ਬੱਸ ਦਰੱਖਤ ਨਾਲ ਟਕਰਾ ਗਈ। ਇਸ ਵਿੱਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਬੱਸ ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਖ ਚਿਹਾੜਾ ਮੱਚ ਗਿਆ।
ਪੰਜਾਬ ਰੋਡਵੇਜ਼ ਦੇ ਬੱਸ ਡਰਾਈਵਰ ਦੀ ਸੂਝ ਬੂਝ ਕਾਰਨ ਸਵਾਰੀਆਂ ਵਾਲ-ਵਾਲ ਬਚ ਗਈਆਂ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਥਾਣਾ ਸਦਰ ਦੀ ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਤਿੰਨ ਤੋਂ ਚਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਪਰ ਮੁੱਢਲੀ ਸਹਾਇਤਾ ਦੇ ਕੇ ਭੇਜ ਦਿਤਾ ਗਿਆ। ਇਸ ਘਟਨਾ ਵਿੱਚ ਸਰਕਾਰੀ ਬੱਸ ਨੂੰ ਨੁਕਸਾਨ ਪਹੁੰਚਿਆ ਹੈ।
ਇਸ ਤੋਂ ਦੋ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਬੱਸ ਬਟਾਲਾ ਤੋਂ ਮੋਹਾਲੀ ਜਾ ਰਹੀ ਸੀ। ਇਸ ਦੌਰਾਨ ਬਟਾਲਾ-ਕਾਦੀਆਂ ਰੋਡ ‘ਤੇ ਬੱਸ ਦੇ ਅੱਗੇ ਅਚਾਨਕ ਇੱਕ ਬਾਈਕ ਆ ਗਿਆ। ਬਾਈਕ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਬੱਸ ਕੰਧ ਨਾਲ ਟਕਰਾ ਗਈ, ਜਿਸ ‘ਚ 3 ਲੋਕਾਂ ਦੀ ਮੌ.ਤ ਹੋ ਗਈ, ਜਦੋਂਕਿ 10-15 ਲੋਕ ਜ਼ਖਮੀ ਹੋ ਗਏ। ਇਸ ਵਿੱਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।