ਨਿਊਜ਼ ਡੈਸਕ: ਸਰਦੀ ਦੇ ਇਸ ਮੌਸਮ ਵਿੱਚ ਧੁੰਦ ਦਾ ਕਹਿਰ ਸਾਫ਼ ਨਜ਼ਰ ਆ ਰਿਹਾ ਹੈ। ਵਿਜ਼ੀਬਿਲਟੀ ਕਾਫੀ ਘੱਟ ਗਈ ਹੈ। ਇਸ ਨਾਲ ਉਡਾਣਾਂ ਵੀ ਪ੍ਰਭਾਵਿਤ ਹੋਈਆਂ ਹਨ। ਕਈ ਉਡਾਣਾਂ ਦਾ ਸਮਾਂ ਬਦਲਿਆ ਗਿਆ ਹੈ। ਇਸ ਦੌਰਾਨ ਜਦੋਂ ਦਿੱਲੀ ਏਅਰਪੋਰਟ ‘ਤੇ ਇੰਡੀਗੋ ਦੀ ਫਲਾਈਟ ਲੇਟ ਹੋਈ ਤਾਂ ਇਕ ਯਾਤਰੀ ਗੁੱਸੇ ‘ਚ ਆ ਗਿਆ ਅਤੇ ਉਸ ਨੇ ਸਿੱਧੇ ਪਾਇਲਟ ‘ਤੇ ਹਮਲਾ ਕਰ ਦਿੱਤਾ । ਫਲਾਈਟ ‘ਚ ਸਵਾਰ ਹੋਰ ਯਾਤਰੀਆਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਅਪਲੋਡ ਕਰ ਦਿੱਤੀ। ਹੁਣ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ।
ਸੂਤਰਾਂ ਮੁਤਾਬਕ ਫਲਾਈਟ ‘ਚ ਪਾਇਲਟ ‘ਤੇ ਹਮਲਾ ਕਰਨ ਵਾਲੇ ਵਿਅਕਤੀ ਦੀ ਪਛਾਣ ਸਾਹਿਲ ਵਜੋਂ ਹੋਈ ਹੈ। ਵਾਇਰਲ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਜਦੋਂ ਪਾਇਲਟ ਸਾਰਿਆਂ ਦੇ ਸਾਹਮਣੇ ਅਨਾਊਂਸਮੈਂਟ ਕਰ ਰਿਹਾ ਸੀ ਤਾਂ ਦੋਸ਼ੀ ਆਪਣੀ ਸੀਟ ਤੋਂ ਤੇਜ਼ੀ ਨਾਲ ਉਸ ਵੱਲ ਵਧਿਆ ਅਤੇ ਉਸ ‘ਤੇ ਹਮਲਾ ਕਰ ਦਿੱਤਾ। ਉਸਨੇ ਪਾਇਲਟ ਨੂੰ ਮੁੱਕਾ ਮਾਰਿਆ ਅਤੇ ਉਸਦੇ ਹੱਥਾਂ ‘ਤੇ ਕਈ ਵਾਰ ਕੀਤੇ।
ਦੱਸ ਦਈਏ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆ ਗਈ ਹੈ। ਦਿੱਲੀ ਪੁਲਿਸ ਨੇ ਕਿਹਾ ਹੈ ਕਿ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਕਰਕੇ ਦੋਸ਼ੀ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਕਾਨੂੰਨ ਤੋੜਨ ਦੀ ਇਜਾਜ਼ਤ ਨਹੀਂ ਹੈ।
ਸੂਤਰਾਂ ਮੁਤਾਬਿਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਏਜੰਸੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਇਰਲ ਵੀਡੀਓ ਦਿੱਲੀ ਤੋਂ ਗੋਆ ਜਾ ਰਹੀ ਇੰਡੀਗੋ ਫਲਾਈਟ (6E-2175) ਦਾ ਦੱਸਿਆ ਜਾ ਰਿਹਾ ਹੈ। ਇਹ ਫਲਾਈਟ ਧੁੰਦ ਕਾਰਨ ਲੇਟ ਹੋਈ। ਜਦੋਂ ਪਾਇਲਟ ਐਲਾਨ ਕਰ ਰਿਹਾ ਸੀ ਤਾਂ ਯਾਤਰੀ ਨੇ ਉਸ ‘ਤੇ ਹਮਲਾ ਕਰ ਦਿੱਤਾ।
ਦੱਸ ਦੇਈਏ ਕਿ ਇੰਡੀਗੋ ਨੇ ਦੋਸ਼ੀ ਯਾਤਰੀ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਡੀਸੀਪੀ ਨੇ ਕਿਹਾ ਕਿ ਸਾਨੂੰ ਪਾਇਲਟ ‘ਤੇ ਹਮਲੇ ਦੀ ਸ਼ਿਕਾਇਤ ਮਿਲੀ ਹੈ। ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।