ਪੰਜਾਬੀ ਗਾਇਕ ਸਿੱਪੀ ਗਿੱਲ ‘ਤੇ ਮੋਹਾਲੀ ਦੇ ਮਟੋਰ ਥਾਣੇ ’ਚ FIR  ਦਰਜ

Rajneet Kaur
1 Min Read

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਪੀ ਗਿੱਲ ’ਤੇ ਮੋਹਾਲੀ ਦੇ ਮਟੋਰ ਥਾਣੇ ’ਚ FIR  ਦਰਜ ਕੀਤੀ ਗਈ ਹੈ।  ਗਾਇਕ ’ਤੇ ਆਪਣੇ ਦੋਸਤ ਨਾਲ ਕੁੱਟਮਾਰ ਕਰਨ ਦੇ ਇਲਜ਼ਾਮ ਲੱਗੇ ਹਨ। ਮਿਲੀ ਜਾਣਕਾਰੀ ਅਨੁਸਾਰ ਗਾਇਕ ਦੇ ਦੋਸਤ ਕਮਲਜੀਤ ਸਿੰਘ ਸ਼ੇਰਗਿੱਲ ਨੇ ਉਸ ’ਤੇ ਕੇਸ ਦਰਜ ਕਰਵਾਇਆ ਹੈ। ਦੋਵੇਂ ਇਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਇੰਨ੍ਹਾਂ ‘ਚ ਆਪਸੀ ਦੁਸ਼ਮਣੀ ਚੱਲ ਰਹੀ ਹੈ।  ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

ਘਟਨਾ ਮੌਕੇ ਗਾਇਕ ਸਿੱਪੀ ਨਾਲ ਹਨੀ ਸੇਖੋਂ ਅਤੇ ਹਨੀ ਖ਼ਾਨ ਵੀ ਮੌਜੂਦ ਸਨ।  ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ  ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment