ਚੋਣ ਕਮਿਸ਼ਨ ਨੇ ਲਿਆ ਇੱਕ ਅਹਿਮ ਫੈਸਲਾ, ਜਿੱਤ ਤੋਂ ਬਾਅਦ ਨਹੀਂ ਮਨਾਏ ਜਾਣਗੇ ਜਸ਼ਨ

TeamGlobalPunjab
1 Min Read

ਨਵੀਂ ਦਿੱਲੀ :- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਚੋਣ ਕਮਿਸ਼ਨ ਨੇ ਇੱਕ ਫ਼ੈਸਲਾ ਲਿਆ ਹੈ। ਇਸ ਫੈਸਲੇ ਤਹਿਤ ਵੋਟਾਂ ਦੀ ਗਿਣਤੀ ਵਾਲੇ ਦਿਨ ਨਤੀਜਿਆਂ ਤੋਂ ਬਾਅਦ ਕਿਸੇ ਤਰ੍ਹਾਂ ਦੇ ਜਸ਼ਨ ’ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲੱਗਾ ਦਿੱਤੀ ਗਈ ਹੈ। ਨਤੀਜਿਆਂ ਤੋਂ ਬਾਅਦ ਉਮੀਦਵਾਰ ਸਿਰਫ਼ ਦੋ ਲੋਕਾਂ ਨਾਲ ਰਿਟਰਨਿੰਗ ਆਫਿਸਰ ਤੋਂ ਜਿੱਤ ਦਾ ਸਰਟੀਫਿਕੇਟ ਲੈਣ ਜਾ ਸਕਦਾ ਹੈ।

ਦੱਸ ਦਈਏ ਪੱਛਮੀ ਬੰਗਾਲ, ਕੇਰਲ, ਤਾਮਿਲਨਾਡੂ, ਅਸਾਮ ਤੇ ਪਡੂਚੇਰੀ ’ਚ ਹੋਈਆਂ ਵਿਧਾਨਸਭਾ ਚੋਣਾਂ ਦੇ ਨਤੀਜੇ 2 ਮਈ ਨੂੰ ਐਲਾਨ ਕੀਤਾ ਜਾਣਗੇ। ਪੱਛਮੀ ਬੰਗਾਲ ਤੋਂ ਇਲਾਵਾ ਹੋਰ ਚਾਰ ਸੂਬਿਆਂ ’ਚ ਚੋਣਾਂ ਸਮਾਪਤ ਹੋ ਗਈਆਂ ਹਨ, ਜਦ ਕਿ ਬੰਗਾਲ ’ਚ ਇਕ ਪੜਾਅ ਦੀ ਵੋਟਿੰਗ ਬਾਕੀ ਹੈ।

ਇਸਤੋਂ ਇਲਾਵਾ ਬੰਗਾਲ ’ਚ 7ਵੇਂ ਪੜਾਅ ਦੀ ਵੋਟਿੰਗ ਤੋਂ ਪਹਿਲਾ ਚੋਣ ਕਮਿਸ਼ਨ ਨੇ ਵੱਡੀਆਂ ਰੈਲੀਆਂ ਤੇ ਰੋਡ ਸ਼ੋਅ ਆਦਿ ’ਤੇ ਰੋਕ ਲੱਗਾ ਦਿੱਤੀ ਸੀ, ਕਮਿਸ਼ਨ ਨੇ ਸਿਆਸੀ ਪਾਰਟੀਆਂ ਤੋਂ ਵਰਚੂਅਲ ਸਭਾ ਕਰਨ ਦੀ ਅਪੀਲ ਕੀਤੀ ਸੀ।

Share this Article
Leave a comment