Breaking News

ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ  ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ  ਅਹਿਮ ਮੀਟਿੰਗ ਸ਼ੁਰੂ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ  ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ  ਅਹਿਮ ਮੀਟਿੰਗ ਸੈਕਟਰ-9 ਦੇ ਸਕੱਤਰੇਤ ਵਿੱਚ ਸ਼ੁਰੂ ਹੋ ਗਈ ਹੈ। ਹਰਿਆਣਾ ਦੇ CM ਮਨੋਹਰ ਲਾਲ ਅਤੇ ਪੰਜਾਬ ਦੇ CM  ਮਾਨ ਦੀ ਇਸ ਅਹਿਮ ਮੀਟਿੰਗ ਦੌਰਾਨ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀ ਮੌਜੂਦ ਹਨ।

ਦਸ ਦਈਏ ਕਿ ਹਰਿਆਣਾ ਵੱਲੋਂ ਪੀਯੂ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗ ਰਿਹਾ ਹੈ । ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ਵਿੱਚ ਨਹੀਂ ਹੈ।  CM ਮਾਨ ਨੇ ਕਿਹਾ ਕਿ ਪੀਯੂ ਸਾਡੀ ਵਿਰਾਸਤ ਹੈ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਾਂ। CM ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਦੇ ਕਾਲਜਾਂ ਦੀ ਵੀ ਪੰਜਾਬ ਯੂਨੀਵਰਸਿਟੀ ਨਾਲ ਮਾਨਤਾ ਹੋਣੀ ਚਾਹੀਦੀ ਹੈ। ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁਝ ਕਾਲਜਾਂ ਨੂੰ ਮਾਨਤਾ ਦਿਵਾਉਣ ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੀ ਹੋਈ ਇਕੱਤਰਤਾ, ਮੁੱਲਵਾਨ ਸੁਝਾਅ ਲਾਗੂ ਕਰਨ ਲਈ ਕੀਤੀ ਜਾਵੇਗੀ ਕਾਰਵਾਈ: ਐਡਵੋਕੇਟ ਧਾਮੀ

ਅੰਮ੍ਰਿਤਸਰ: ਅੱਜ ਡਿਜ਼ੀਟਲ ਮਾਧਿਅਮ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ …

Leave a Reply

Your email address will not be published. Required fields are marked *