ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਤਿੰਨ ਦਿਨਾਂ ਮਾਨਸੂਨ ਇਜਲਾਸ ਦੀ ਸਮਾਪਤੀ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੀ ਅਹਿਮ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਚੱਲ ਰਹੀ।
ਇਸ ‘ਚ ਖੇਤੀ ਨੀਤੀ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਣੀ ਹੈ। ਕਿਉਂਕਿ ਅੱਜ ਹੀ ਚੰਡੀਗੜ੍ਹ ਦੇ ਸੈਕਟਰ-34 ਵਿੱਚ ਸੰਘਰਸ਼ ਵਿੱਚ ਲੱਗੇ ਕਿਸਾਨਾਂ ਨਾਲ ਮੁੱਖ ਮੰਤਰੀ ਦੀ ਮੀਟਿੰਗ ਤੈਅ ਹੈ। ਅਜਿਹੇ ‘ਚ ਬੈਠਕ ਲਈ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਵੀ ਹੋਣੀਆਂ ਹਨ। ਅਜਿਹੇ ‘ਚ ਇਸ ਬਾਰੇ ਕੁਝ ਫੈਸਲਾ ਲਿਆ ਜਾ ਸਕਦਾ ਹੈ।
ਕੇਂਦਰ ਵੱਲੋਂ ਪੰਜਾਬ ਦੇ ਫੰਡ ਬੰਦ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਸੂਬੇ ਦੀ ਆਰਥਿਕ ਹਾਲਤ ਸੁਧਾਰਨ ਵੱਲ ਕਦਮ ਵਧਾ ਰਹੀ ਹੈ। ਜਿਸ ਕਾਰਨ ਪੰਜਾਬ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋਇਆ। ਕੇਂਦਰ ਸਰਕਾਰ ਨੇ ਪੰਜਾਬ ਦੇ 10,000 ਕਰੋੜ ਰੁਪਏ ਤੋਂ ਵੱਧ ਫੰਡ ਰੋਕ ਲਏ ਹਨ, ਜਿਸ ਨਾਲ ਪੰਜਾਬ ਦੀ ਆਰਥਿਕ ਹਾਲਤ ਪ੍ਰਭਾਵਿਤ ਹੋਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।