ਅੱਜ ਹੋਵੇਗੀ ਪੰਜਾਬ  ਮੰਤਰੀ ਮੰਡਲ ਦੀ  ਅਹਿਮ ਮੀਟਿੰਗ

Rajneet Kaur
1 Min Read

ਚੰਡੀਗੜ੍ਹ: ਅੱਜ ਪੰਜਾਬ  ਮੰਤਰੀ ਮੰਡਲ ਦੀ  ਅਹਿਮ ਮੀਟਿੰਗ  ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ।  ਇਸ ਬੈਠਕ ’ਚ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਇਸੇ ਮਹੀਨੇ ਜਾ ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਸੱਦੇ ਜਾਣ ਦੀਆਂ ਤਰੀਕਾਂ ਬਾਰੇ ਅੰਤਿਮ ਫ਼ੈਸਲਾ ਲਿਆ ਜਾਵੇਗਾ। ਇਹ ਮੀਟਿੰਗ ਸੋਮਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਜਾਣਕਾਰੀ ਦਿੱਤੀ  ਹੈ।

ਦਸਣਯੋਗ ਹੈ ਕਿ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਦੇ ਹੱਕ ’ਚ ਫ਼ੈਸਲਾ ਕਰਨ ਤੋਂ ਬਾਅਦ ਇਹ ਇਜਲਾਸ ਸੱਦਿਆ ਗਿਆ ਹੈ। ਮੰਤਰੀ ਮੰਡਲ ਦੀ ਮੀਟਿੰਗ ’ਚ  ਅਹਿਮ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।ਇਸ ਸਮੇ ਸੂਬੇ ਦੇ ਦਫ਼ਤਰੀ ਮੁਲਾਜ਼ਮ 21 ਨਵੰਬਰ ਤਕ ਕਲਮ ਛੋੜ ਹੜਤਾਲ ’ਤੇ ਚਲ ਰਹੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment