ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਮੰਤਰੀ ਪ੍ਰੀਸ਼ਦ ਦੀ ਮੀਟਿੰਗ ਮਿਤੀ 08.10.2024 ਦਿਨ ਮੰਗਲਵਾਰ ਨੂੰ ਦੁਪਹਿਰ 01:00 ਵਜੇ ਕਾਨਫਰੰਸ ਰੂਮ, ਜੀ.ਓ. ਐੱਸ. ਪੀ.ਏ.ਪੀ. ਜਲੰਧਰ ਵਿਖੇ ਹੋਵੇਗੀ।
ਦਰਅਸਲ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਾਨ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵਲੋਂ ਕੋਈ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ।
ਲੰਮੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਹੋਣ ਜਾ ਰਹੀ ਹੈ। ਕਿਉਂਕਿ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਕੈਬਨਿਟ ਮੀਟਿੰਗ ਜ਼ਿਲ੍ਹਾ ਪੱਧਰ ‘ਤੇ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਇਹ ਮੀਟਿੰਗਾਂ ਹੋ ਚੁੱਕੀਆਂ ਹਨ। ਇਹ ਮੀਟਿੰਗ ਪੀਏਪੀ ਜਲੰਧਰ ਵਿੱਚ ਹੋਵੇਗੀ। ਪੰਜਾਬ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਗਏ ਪੰਜ ਨਵੇਂ ਮੰਤਰੀਆਂ ਦੀ ਇਹ ਪਹਿਲੀ ਮੀਟਿੰਗ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।