ਵਿਸਾਖੀ ਮਨਾਉਣ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂ ਦੀ ਹੋਈ ਮੌਤ

Rajneet Kaur
2 Min Read

ਨਿਊਜ਼ ਡੈਸਕ: ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਪੰਜਾਬ ਤੋਂ ਪਾਕਿਸਤਾਨ ਗਏ ਜਥੇ ਵਿੱਚੋਂ  ਇੱਕ ਸਿੱਖ ਸ਼ਰਧਾਲੂ ਦੀ ਮੌਤ ਹੋ ਗਈ ਹੈ। ਸਿੱਖ ਸ਼ਰਧਾਲੂ ਦੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ  ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ।  ਪਾਕਿਸਤਾਨ ਸਰਕਾਰ ਨੇ ਮ੍ਰਿਤਕ ਦੇਹ ਦਾ ਮੌਤ ਸਰਟੀਫਿਕੇਟ ਜਾਰੀ ਕਰ ਦਿੱਤਾ ਹੈ।  ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਵਾਲੇ ਪਾਸਿਉਂ ਅਟਾਰੀ ਵਾਘਾ ਸਰਹੱਦ ਤੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ  ਰਾਜਿੰਦਰ  ਸਿੰਘ ਰੂਬੀ ਅਟਾਰੀ  ਨਾਲ  ਮ੍ਰਿਤਕ ਜੋਗਿੰਦਰ ਸਿੰਘ ਦੀ ਲਾਸ਼ ਉਨ੍ਹਾਂ ਗ੍ਰਹਿ ਜਲੰਧਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਐਂਬੂਲੈਂਸ ਸੇਵਾ ਰਾਹੀਂ ਭੇਜੀ ਗਈ ਹੈ।

ਜਲੰਧਰ ਦਾ ਰਹਿਣ ਵਾਲਾ ਜੋਗਿੰਦਰ ਸਿੰਘ 9 ਅਪਰੈਲ ਨੂੰ ਹੀ ਜਥੇਬੰਦੀ ਦੇ ਆਗੂ ਅਮਰਜੀਤ ਸਿੰਘ ਨਾਲ ਪਾਕਿਸਤਾਨ ਪਹੁੰਚ ਗਿਆ ਸੀ। ਹੁਣ ਉਹ ਨਨਕਾਣਾ ਸਾਹਿਬ ਵਿੱਚ ਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜੋਗਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਨਨਕਾਣਾ ਸਾਹਿਬ ਹਸਪਤਾਲ ਵੱਲੋਂ ਜਾਰੀ ਕੀਤਾ ਗਿਆ ਸੀ।

ਦੱਸ ਦੇਈਏ ਕਿ ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ 9 ਅਪ੍ਰੈਲ ਨੂੰ ਭਾਰਤ ਤੋਂ 2475 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਸਤੇ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment