ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਕੰਮ ਤੋਂ ਪਰਤਦੇ ਸਮੇਂ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕੀਤੀ ਹੱਤਿਆ

Rajneet Kaur
1 Min Read

ਫਿਲਾਡੇਲਫੀਆ : ਅਮਰੀਕਾ ਦੇ ਪੈਨਸਿਲਵੇਨੀਆ ਦੇ ਫਿਲਾਡੇਲਫੀਆ ‘ਚ ਭਾਰਤੀ ਮੂਲ ਦੇ 21 ਸਾਲਾ ਵਿਦਿਆਰਥੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੂਡ ਚਾਕੋ ਵਜੋਂ ਹੋਈ ਹੈ।ਮਿਲੀ ਜਾਣਕਾਰੀ ਅਨੁਸਾਰ ਐਤਵਾਰ ਨੂੰ ਜਦੋਂ ਉਹ ਕੰਮ ਤੋਂ ਵਾਪਿਸ ਆ ਰਿਹਾ ਸੀ ਉਦੋਂ ਅਣਪਛਾਤੇ ਹਮਲਾਵਰਾਂ ਨੇ ਤੁਸ ‘ਤੇ ਗੋਲੀਆਂ ਚਲਾ ਦਿੱਤੀਆਂ। ਮ੍ਰਿਤਕ ਵਿਦਿਆਰਥੀ ਦੇ ਮਾਤਾ-ਪਿਤਾ ਕਰੀਬ 30 ਸਾਲ ਪਹਿਲਾਂ ਕੇਰਲ ਦੇ ਕੋਲਮ ਜ਼ਿਲੇ ਤੋਂ ਅਮਰੀਕਾ ਚਲੇ ਗਏ ਸਨ। ਜੂਡ ਚਾਕੋ ਇੱਕ ਵਿਦਿਆਰਥੀ ਸੀ ਅਤੇ ਪਾਰਟ-ਟਾਈਮ ਵੀ ਕੰਮ ਕਰਦਾ ਸੀ।  ਰਿਪੋਰਟਾਂ ਅਨੁਸਾਰ ਲੁੱਟ ਦੀ ਕੋਸ਼ਿਸ਼ ਦੌਰਾਨ ਉਸ ‘ਤੇ ਦੋ ਵਿਅਕਤੀਆਂ ਨੇ ਹਮਲਾ ਕੀਤਾ ਸੀ।

ਦਸ ਦਈਏ ਕਿ ਇਸ ਸਾਲ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ ਜਿਸ ਵਿਚ ਅਮਰੀਕਾ ‘ਚ ਭਾਰਤੀ ਮੂਲ ਦੇ ਵਿਦਿਆਰਥੀ ਨੂੰ ਨਿਸ਼ਾਨਾ ਬਣਾ ਕੇ ਮਾਰਿਆ ਗਿਆ। ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਦੇ ਇੱਕ 24 ਸਾਲਾ ਵਿਦਿਆਰਥੀ ਦੀ 21 ਅਪ੍ਰੈਲ 2023 ਨੂੰ ਅਮਰੀਕਾ ਦੇ ਇੱਕ ਪੈਟਰੋਲ ਪੰਪ ‘ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment