ਚੰਡੀਗੜ੍ਹ: ਚੰਡੀਗੜ੍ਹ ਦੇ ਸੇਂਟ ਮੈਰੀ ਸਕੂਲ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸਕੂਲ ਵਿੱਚ ਛੇਵੀਂ ਜਮਾਤ ਦੇ ਬੱਚਿਆਂ ਨੂੰ ਆਨਲਾਈਨ ਪੜ੍ਹਾਇਆ ਜਾ ਰਿਹਾ ਸੀ। ਪਰ ਅਚਾਨਕ ਕੰਪਿਊਟਰ ਸਕਰੀਨ ‘ਤੇ ਇੱਕ ਅਸ਼ਲੀਲ ਵੀਡੀਓ ਚੱਲਣ ਲੱਗੀ। ਇਸ ਘਟਨਾ ਤੋਂ ਬਾਅਦ ਕਲਾਸ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਕਾਫੀ ਗੁੱਸਾ ਜ਼ਾਹਿਰ ਕੀਤਾ ਹੈ।
ਮਾਮਲਾ ਸੈਕਟਰ-46 ਸਥਿਤ ਸੇਂਟ ਮੈਰੀ ਸਕੂਲ ਦਾ ਹੈ। ਇਹ ਘਟਨਾ ਮੰਗਲਵਾਰ ਨੂੰ ਛੇਵੀਂ ਜਮਾਤ ਦੀ ਗਣਿਤ ਦੀ ਕਲਾਸ ਦੌਰਾਨ ਵਾਪਰੀ। ਜਾਣਕਾਰੀ ਅਨੁਸਾਰ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ ਬਕਾਇਦਾ ਆਨਲਾਈਨ ਕਲਾਸਾਂ ਵਿੱਚ ਹਾਜ਼ਰੀ ਭਰ ਰਹੇ ਸਨ। ਪਰ ਅਚਾਨਕ ਸਕਰੀਨ ‘ਤੇ ਇੱਕ ਅਸ਼ਲੀਲ ਵੀਡੀਓ ਚੱਲਣ ਲੱਗੀ।
ਇਸ ਘਟਨਾ ਤੋਂ ਬਾਅਦ ਮਾਪਿਆਂ ਨੇ ਸਕੂਲ ਪ੍ਰਸ਼ਾਸਨ ਤੋਂ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਦਾ ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਦੇ ਨਾਲ ਹੀ ਇਸ ਘਟਨਾ ਨੇ ਆਨਲਾਈਨ ਸਿੱਖਿਆ ਪ੍ਰਣਾਲੀ ਦੀ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।